Punjab Forecast Dense Fog : ਸੰਘਣੀ ਧੁੰਦ ’ਚ ਘਿਰੇ ਪੰਜਾਬ ਦੇ ਕਈ ਇਲਾਕੇ, ਆਉਣ ਵਾਲੇ ਦਿਨਾਂ ’ਚ ਠੰਢ ਤੋਂ ਰਾਹਤ ਦੀ ਕੋਈ ਉਮੀਦ ਨਹੀਂ
Punjab Forecast Dense Fog : ਪੰਜਾਬ ਨੂੰ ਠੰਢ ਦੀ ਦੋਹਰੀ ਮਾਰ ਅਤੇ ਮਾੜੇ ਏਕਿਊਆਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਮ੍ਰਿਤਸਰ ਵਿੱਚ ਏਕਿਊਆਈ 224, ਬਠਿੰਡਾ ਵਿੱਚ 241 ਅਤੇ ਜਲੰਧਰ ਵਿੱਚ 201 ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਵੱਧ ਤੋਂ ਵੱਧ ਤਾਪਮਾਨ 21.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਆਉਣ ਵਾਲੇ ਦਿਨਾਂ ਵਿੱਚ ਠੰਢ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਬੀਤੀ ਦੇਰ ਰਾਤ ਤੋਂ ਹੀ ਸੰਘਣੀ ਧੁੰਦ ਵਿੱਚ ਘਿਰੇ ਹੋਏ ਹਨ। ਜਿਸ ਕਾਰਨ ਦ੍ਰਿਸ਼ਟੀ ਘੱਟ ਹੈ। ਇਸ ਕਾਰਨ ਵਾਹਨਾਂ ਨੂੰ ਲਾਈਟਾਂ ਜਗਾ ਕੇ ਚਲਾਉਣਾ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਛਾਈ ਰਹੇਗੀ। ਜਦੋਂ ਕਿ ਅੱਜ ਤੋਂ ਹਵਾਵਾਂ ਤੇਜ਼ ਅਤੇ ਠੰਢੀਆਂ ਹੋ ਜਾਣਗੀਆਂ। ਇਸਦਾ ਮੁੱਖ ਕਾਰਨ ਪਹਾੜੀ ਇਲਾਕਿਆਂ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਨਾ ਪੈਣ ਕਾਰਨ ਧੁੰਦ ਦੇ ਨਾਲ-ਨਾਲ ਪ੍ਰਦੂਸ਼ਣ ਵਿੱਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਕਿਹਾ ਕਿ 27 ਦਸੰਬਰ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। 23 ਦਸੰਬਰ ਅਤੇ 25 ਤੋਂ 28 ਦਸੰਬਰ ਦੀ ਰਾਤ ਅਤੇ ਸਵੇਰ ਦੇ ਸਮੇਂ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 24 ਤੋਂ 27 ਦਸੰਬਰ ਤੱਕ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਸੰਘਣੀ ਧੁੰਦ ਪੈਣ ਦੀ ਉਮੀਦ ਹੈ। 22 ਤੋਂ 27 ਦਸੰਬਰ ਤੱਕ ਪੱਛਮੀ ਹਿਮਾਲੀਅਨ ਖੇਤਰ ਦੇ ਕੁਝ ਇਲਾਕਿਆਂ ਵਿੱਚ ਵੀ ਸੰਘਣੀ ਧੁੰਦ ਪੈ ਸਕਦੀ ਹੈ।
ਇਹ ਵੀ ਪੜ੍ਹੋ : Amar Singh Chahal : ਫ਼ਰੀਦਕੋਟ ਫਾਈਰਿੰਗ ਮਾਮਲੇ 'ਚ ਨਾਮਜ਼ਦ ਸਾਬਕਾ IG ਅਮਰ ਸਿੰਘ ਚਹਿਲ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ
- PTC NEWS