Mon, Dec 15, 2025
Whatsapp

ਅੰਮ੍ਰਿਤਪਾਲ ਨੂੰ 18 ਮਾਰਚ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ, ਪਰ ਪੰਜਾਬ ਪੁਲਿਸ ਨੇ ਜਲਦਬਾਜ਼ੀ ਨਹੀਂ ਦਿਖਾਈ- ਮਾਨ

Bhagwant mann: ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ।

Reported by:  PTC News Desk  Edited by:  Amritpal Singh -- April 23rd 2023 02:32 PM -- Updated: April 23rd 2023 03:18 PM
ਅੰਮ੍ਰਿਤਪਾਲ ਨੂੰ 18 ਮਾਰਚ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ, ਪਰ ਪੰਜਾਬ ਪੁਲਿਸ ਨੇ ਜਲਦਬਾਜ਼ੀ ਨਹੀਂ ਦਿਖਾਈ- ਮਾਨ

ਅੰਮ੍ਰਿਤਪਾਲ ਨੂੰ 18 ਮਾਰਚ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ, ਪਰ ਪੰਜਾਬ ਪੁਲਿਸ ਨੇ ਜਲਦਬਾਜ਼ੀ ਨਹੀਂ ਦਿਖਾਈ- ਮਾਨ

Bhagwant Mann: ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿੱਚ ਉਨ੍ਹਾਂ ਨੇ ਆਪਰੇਸ਼ਨ ਬਾਰੇ ਵਿਸਥਾਰ ਵਿੱਚ ਦੱਸਿਆ। ਪੰਜਾਬ ਪੁਲਿਸ ਦੀ ਤਾਰੀਫ਼ ਵੀ ਕੀਤੀ। ਭਾਵੇਂ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ ਦੇ ਰਹੇ ਹਨ ਪਰ ਪੰਜਾਬ ਪੁਲੀਸ ਅਤੇ ਸਰਕਾਰ ਆਪਣੀ ਪਿੱਠ ਥਪਥਪਾਉਣ ਲੱਗੀ ਹੋਈ ਹੈ।


ਭਗਵੰਤ ਮਾਨ ਨੇ ਕਿਹਾ ਕਿ ਕੁਝ ਲੋਕ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੀਆਂ ਗਤੀਵਿਧੀਆਂ ਦੀ ਸੂਚਨਾ ਮਿਲਦਿਆਂ ਹੀ ਅਸੀਂ ਕਾਰਵਾਈ ਕੀਤੀ। ਕੁਝ ਲੋਕ ਫੜੇ ਗਏ ਅਤੇ ਕੁਝ ਲੋਕ ਨਹੀਂ ਫੜੇ ਗਏ। ਸੀਐਮ ਨੇ ਕਿਹਾ ਕਿ ਜੇਕਰ ਉਹ ਚਾਹੁੰਦੇ ਤਾਂ ਉਸ ਦਿਨ ਵੀ ਫੜ ਸਕਦੇ ਸਨ, ਪਰ ਅਸੀਂ ਖੂਨ-ਖਰਾਬਾ ਜਾਂ ਗੋਲੀਬਾਰੀ ਨਹੀਂ ਚਾਹੁੰਦੇ।

ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਥਾਣਾ ਅਜਨਾਲਾ ਦੇ ਸਾਹਮਣੇ ਕੁਝ ਲੋਕ ਪਾਲਕੀ ਲੈ ਕੇ ਆਏ ਸਨ, ਜਿਸ ਵਿਚ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾਇਆ ਜਾ ਰਿਹਾ ਸੀ ਅਤੇ ਉਸ ਨੂੰ ਢਾਲ ਬਣਾ ਕੇ ਥਾਣੇ ਅੰਦਰ ਚਲੇ ਗਏ ਸਨ। ਉਸ ਦਿਨ ਵੀ ਡੀਜੀਪੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਭਾਵੇਂ ਜੋ ਮਰਜ਼ੀ ਹੋ ਜਾਵੇ, ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਪ੍ਰਭਾਵਿਤ ਨਹੀਂ ਕੀਤਾ ਜਾਣਾ ਚਾਹੀਦਾ। ਨਾ ਹੀ ਅਸੀਂ ਕੋਈ ਵਾਟਰ ਕੈਨਨ ਵਰਤੀ ਅਤੇ ਨਾ ਹੀ ਕੋਈ ਕੰਕਰ ਪੱਥਰ ਚਲਾਇਆ। ਹਾਲਾਂਕਿ ਕੁਝ ਪੁਲਿਸ ਮੁਲਾਜ਼ਮ ਜ਼ਖਮੀ ਜ਼ਰੂਰ ਹੋਏ ਹਨ। 

18 ਮਾਰਚ ਤੋਂ ਅੰਮ੍ਰਿਤਪਾਲ ਦੀ ਭਾਲ ਕਰ ਰਹੇ ਹਾਂ: ਮਾਨ

ਮਾਨ ਨੇ ਕਿਹਾ ਕਿ ਅਸੀਂ 18 ਮਾਰਚ ਤੋਂ ਅੰਮ੍ਰਿਤਪਾਲ ਦੀ ਭਾਲ ਕਰ ਰਹੇ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਬੜੀ ਸੰਜਮ ਨਾਲ ਕੰਮ ਲਿਆ ਅਤੇ ਕਾਰਵਾਈ ਕੀਤੀ। ਅੰਮ੍ਰਿਤਪਾਲ 35 ਦਿਨਾਂ ਤੋਂ ਫਰਾਰ ਸੀ। ਇਸ ਦੌਰਾਨ ਪੰਜਾਬ ਵਿੱਚ ਅਮਨ-ਸ਼ਾਂਤੀ ਬਣੀ ਰਹੀ। ਅਸੀਂ ਏਜੰਡੇ ਦੀ ਰਾਜਨੀਤੀ ਨਹੀਂ ਕਰਦੇ। ਅਸੀਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਵਾਂਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਲੇ ਦਿਨ ਵੇਖੇ ਹਨ, ਹੁਣ ਅਜਿਹੀ ਸਥਿਤੀ ਨਹੀਂ ਹੋਵੇਗੀ। ਹੁਣ ਪੰਜਾਬ ਦੇਸ਼ ਦੀ ਅਗਵਾਈ ਕਰੇਗਾ।

ਸਾਰੀ ਰਾਤ ਸੌਂ ਨਹੀਂ ਸਕਿਆ: ਭਗਵੰਤ ਮਾਨ

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ 3.5 ਕਰੋੜ ਲੋਕਾਂ ਦੀ ਸੁਰੱਖਿਆ ਕਰਨਾ ਸਾਡਾ ਫਰਜ਼ ਹੈ। ਮਾਨ ਨੇ ਦੱਸਿਆ ਕਿ ਉਹ ਪੂਰੀ ਰਾਤ ਸੌਂ ਨਹੀਂ ਸਕੇ ਕਿਉਂਕਿ ਉਹ ਪੁਲਿਸ ਦੀ ਕਾਰਵਾਈ ਬਾਰੇ ਜਾਣਕਾਰੀ ਲੈਂਦੇ ਰਹੇ। ਉਨ੍ਹਾਂ ਨੇ ਕਿਹਾ, "ਮੈਨੂੰ ਪੂਰੀ ਰਾਤ ਨੀਂਦ ਨਹੀਂ ਆਈ। ਮੈਂ ਹਰ 15 ਮਿੰਟ, ਅੱਧੇ ਘੰਟੇ ਵਿੱਚ ਪੁੱਛਦਾ ਰਿਹਾ। ਮੈਂ ਖੂਨ-ਖਰਾਬਾ ਨਹੀਂ ਚਾਹੁੰਦਾ ਸੀ। 

ਅਸੀਂ ਨਿਰਦੋਸ਼ਾਂ ਨੂੰ ਤੰਗ ਨਹੀਂ ਕਰਾਂਗੇ: ਭਗਵੰਤ ਮਾਨ

ਸੀਐਮ ਭਗਵੰਤ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਜਾਂ ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਅਸੀਂ ਕਿਸੇ ਬੇਕਸੂਰ ਨੂੰ ਤੰਗ ਨਹੀਂ ਕਰਾਂਗੇ। ਅਸੀਂ ਏਜੰਡੇ ਦੀ ਰਾਜਨੀਤੀ ਨਹੀਂ ਕਰਦੇ। 35 ਦਿਨਾਂ ਵਿੱਚ ਸ਼ਾਂਤੀ ਬਣਾਈ ਰੱਖਣ ਵਾਲੇ ਸਾਰੇ ਪੰਜਾਬੀਆਂ ਦਾ ਧੰਨਵਾਦ। ਇਸ ਤੋਂ ਪਹਿਲਾਂ ਵੀ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕਾਮਯਾਬ ਨਹੀਂ ਹੋਏ। ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ 90 ਫੀਸਦੀ ਕੁਰਬਾਨੀਆਂ ਪੰਜਾਬ ਦੀਆਂ ਹਨ। ਦੇਸ਼ ਦੀ ਅਜ਼ਾਦੀ ਨੂੰ ਬਰਕਰਾਰ ਰੱਖਣ ਵਿੱਚ ਵੀ ਸਾਡੀ ਫੌਜ ਦੇ ਜਵਾਨ ਸਰਹੱਦ 'ਤੇ ਡਟ ਕੇ ਖੜ੍ਹੇ ਹਨ।

ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਮਨ-ਕਾਨੂੰਨ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ਫਰਜ਼ ਨੂੰ ਨਿਭਾਉਂਦੇ ਰਹਾਂਗੇ।

- PTC NEWS

Top News view more...

Latest News view more...

PTC NETWORK
PTC NETWORK