CM ਮਾਨ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੇਸ਼ੀ ਦਾ Live ਟੈਲੀਕਾਸਟ ਕਰਨ ਦੀ ਮੰਗ, SGPC ਨੇ ਜਤਾਇਆ ਇਤਰਾਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੇਸ਼ੀ ਤੋਂ ਪਹਿਲਾਂ ਅਪੀਲ ਕੀਤੀ ਗਈ ਹੈ। ਸੀਐੱਮ ਮਾਨ ਨੇ ਅਪੀਲ ਕਰਦੇ ਹੋਏ ਕਿਹਾ ਕਿ ਜਦੋਂ ਉਹ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤਾਂ ਇਸਦਾ ਲਾਈਵ ਟੈਲੀਕਾਸਟ ਕਰਵਾਇਆ ਜਾਵੇ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਰਾਹੀਂ ਇਹ ਬੇਨਤੀ ਕਰਦੇ ਹੋਏ, ਸੀਐਮ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖ ਕਾਰਵਾਈ ਵਿੱਚ ਪੂਰੀ ਪਾਰਦਰਸ਼ਤਾ ਦੀ ਮੰਗ ਕਰ ਰਹੇ ਹਨ।
ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ… — Bhagwant Mann (@BhagwantMann) January 8, 2026
ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਕਿਹਾ ਕਿ ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ। ਸਾਰੇ ਚੈਨਲਾਂ ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ। ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ਸਬੂਤਾਂ ਸਮੇਤ।
ਹਾਲਾਂਕਿ, ਇਸ ਮੰਗ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਤਿੱਖੀ ਪ੍ਰਤੀਕਿਰਿਆ ਆਈ ਹੈ। ਸ਼੍ਰੋਮਣੀ ਕਮੇਟੀ ਨੇ ਸੀਐੱਮ ਮਾਨ ਦੀ ਅਪੀਲ ’ਤੇ ਇਤਰਾਜ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ਰੂਰ ਕੁਝ ਅਹਿਸਾਸ ਹੋਇਆ ਹੋਵੇਗਾ। ਜਨਤਕ ਇਤਰਾਜ਼ ਉੱਠੇ, ਇਸ ਲਈ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ। ਇਸ ਮਾਮਲੇ ਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਸ੍ਰੀ ਅਕਾਲ ਤਖ਼ਤ ਸਾਹਿਬ ਜਾਣ ਵਾਲੇ ਦਸਤਾਵੇਜ਼ ਇਤਿਹਾਸਕ ਹੋਣਗੇ। ਜੇਕਰ ਤੁਸੀਂ ਅਕਾਲ ਤਖ਼ਤ ਸਾਹਿਬ ਜਾ ਰਹੇ ਹੋ, ਤਾਂ ਕੋਈ ਵੀ ਸ਼ਰਤਾਂ ਨਾ ਲਗਾਓ।
ਇਹ ਵੀ ਪੜ੍ਹੋ : Punjab ਦੀਆਂ ਤਿੰਨ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ ’ਤੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤੈਨਾਤ
- PTC NEWS