Sun, Jun 21, 2026
Whatsapp

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸੁਖਜਿੰਦਰ ਸਿੰਘ ਰੰਧਾਵਾ ਵਾਲਾ ਫਰਜ਼ੀ ਪੱਤਰ ਵਾਇਰਲ, ਸਾਂਸਦ ਨੇ DGP ਨੂੰ ਲਿਖਿਆ ਪੱਤਰ

Fake Letter Punjab Congress President : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵੱਲੋਂ ਐਤਵਾਰ ਜਿਥੇ ਸੂਬੇ ਦੇ ਆਗੂਆਂ ਮੀਟਿੰਗ ਕੀਤੀ ਗਈ, ਇਸ ਦੌਰਾਨ ਹੀ ਇੱਕ ਪੱਤਰ ਵੀ ਵਾਇਰਲ ਹੋ ਗਿਆ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਇਆ ਗਿਆ।

Reported by:  PTC News Desk  Edited by:  KRISHAN KUMAR SHARMA -- June 21st 2026 08:23 PM -- Updated: June 21st 2026 08:39 PM
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸੁਖਜਿੰਦਰ ਸਿੰਘ ਰੰਧਾਵਾ ਵਾਲਾ ਫਰਜ਼ੀ ਪੱਤਰ ਵਾਇਰਲ, ਸਾਂਸਦ ਨੇ DGP ਨੂੰ ਲਿਖਿਆ ਪੱਤਰ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸੁਖਜਿੰਦਰ ਸਿੰਘ ਰੰਧਾਵਾ ਵਾਲਾ ਫਰਜ਼ੀ ਪੱਤਰ ਵਾਇਰਲ, ਸਾਂਸਦ ਨੇ DGP ਨੂੰ ਲਿਖਿਆ ਪੱਤਰ

Fake Letter Punjab Congress President : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਵੱਲੋਂ ਐਤਵਾਰ ਜਿਥੇ ਸੂਬੇ ਦੇ ਆਗੂਆਂ ਮੀਟਿੰਗ ਕੀਤੀ ਗਈ, ਇਸ ਦੌਰਾਨ ਹੀ ਇੱਕ ਪੱਤਰ ਵੀ ਵਾਇਰਲ ਹੋ ਗਿਆ ਕਿ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਇਆ ਗਿਆ। ਹਾਲਾਂਕਿ, ਇਸ ਪੱਤਰ ਬਾਰੇ ਪਤਾ ਲੱਗਣ 'ਤੇ ਖੁਦ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਨੂੰ ਫਰਜ਼ੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਨਕਲੀ ਹੈ ਤੇ ਕਾਂਗਰਸ ਹਾਈਕਮਾਨ ਨੇ ਅਜਿਹਾ ਕੋਈ ਪੱਤਰ ਜਾਰੀ ਨਹੀਂ ਕੀਤਾ ਹੈ।

ਸੁਖਜਿੰਦਰ ਰੰਧਾਵਾ ਨੇ ਡੀਜੀਪੀ ਪੰਜਾਬ ਨੂੰ ਲਿਖਿਆ ਪੱਤਰ, ਕਾਰਵਾਈ ਦੀ ਕੀਤੀ ਮੰਗ


ਉਧਰ, ਹੁਣ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਨੂੰ ਇੱਕ ਲਿਖਤੀ ਸ਼ਿਕਾਇਤ ਭੇਜ ਕੇ ਉਨ੍ਹਾਂ ਦੇ ਨਾਮ ਨਾਲ ਜੁੜੀ ਇੱਕ ਕਥਿਤ ਜਾਅਲੀ ਚਿੱਠੀ ਦੇ ਮਾਮਲੇ ਵਿੱਚ ਤੁਰੰਤ FIR ਦਰਜ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਆਪਣੀ ਸ਼ਿਕਾਇਤ ਵਿੱਚ ਰੰਧਾਵਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਤੇ ਵਟਸਐਪ ਗਰੁੱਪਾਂ ਵਿੱਚ ਇੱਕ ਜਾਅਲੀ ਅਤੇ ਮਨਘੜਤ ਚਿੱਠੀ ਵਾਇਰਲ ਕੀਤੀ ਜਾ ਰਹੀ ਹੈ, ਜਿਸ ਵਿੱਚ ਇਹ ਝੂਠਾ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰੰਧਾਵਾ ਨੇ ਇਸ ਦਸਤਾਵੇਜ਼ ਨੂੰ ਪੂਰੀ ਤਰ੍ਹਾਂ ਫ਼ਰਜ਼ੀ, ਗੈਰ-ਅਧਿਕਾਰਤ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਨੀਅਤ ਨਾਲ ਤਿਆਰ ਕੀਤਾ ਗਿਆ ਦੱਸਿਆ ਹੈ।


ਉਨ੍ਹਾਂ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਬਾਰੇ ਸੋਸ਼ਲ ਮੀਡੀਆ 'ਤੇ ਝੂਠੀ ਖ਼ਬਰ ਫੈਲਾਈ ਗਈ ਸੀ, ਜਿਸ ਵਿੱਚ ਉਨ੍ਹਾਂ ਦੀ ਮੌਤ ਦੀ ਗਲਤ ਜਾਣਕਾਰੀ ਪ੍ਰਸਾਰਿਤ ਕੀਤੀ ਗਈ ਸੀ। ਉਸ ਮਾਮਲੇ ਵਿੱਚ ਵੀ ਉਨ੍ਹਾਂ ਨੇ ਪੰਜਾਬ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਪਰ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਸਾਹਮਣੇ ਨਹੀਂ ਆਈ। ਰੰਧਾਵਾ ਦਾ ਕਹਿਣਾ ਹੈ ਕਿ ਪਹਿਲੇ ਮਾਮਲੇ ਵਿੱਚ ਕਾਰਵਾਈ ਨਾ ਹੋਣ ਕਾਰਨ ਅਜਿਹੇ ਤੱਤਾਂ ਦੇ ਹੌਸਲੇ ਵਧੇ ਹਨ ਅਤੇ ਹੁਣ ਉਹ ਨਵੇਂ ਤਰੀਕੇ ਨਾਲ ਗਲਤ ਜਾਣਕਾਰੀ ਫੈਲਾ ਰਹੇ ਹਨ।

ਪੁਲਿਸ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੀ ਕੀਤੀ ਮੰਗ

ਸੰਸਦ ਮੈਂਬਰ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਕਿਸੇ ਰਾਸ਼ਟਰੀ ਰਾਜਨੀਤਿਕ ਪਾਰਟੀ ਦੇ ਨਾਮ 'ਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਫੈਲਾਉਣਾ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਗੁੰਮਰਾਹ ਕਰ ਸਕਦਾ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਹੈ ਕਿ ਜਾਅਲੀ ਚਿੱਠੀ ਤਿਆਰ ਕਰਨ ਅਤੇ ਫੈਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਤੁਰੰਤ FIR ਦਰਜ ਕੀਤੀ ਜਾਵੇ। ਨਾਲ ਹੀ ਇੱਕ ਵਿਸਤ੍ਰਿਤ ਸਾਈਬਰ ਅਤੇ ਤਕਨੀਕੀ ਜਾਂਚ ਕਰਕੇ ਇਸ ਦੇ ਅਸਲ ਸਰੋਤ, ਇਸ ਨੂੰ ਬਣਾਉਣ ਵਾਲੇ ਅਤੇ ਸੋਸ਼ਲ ਮੀਡੀਆ 'ਤੇ ਇਸ ਨੂੰ ਫੈਲਾਉਣ ਵਾਲੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK