Mon, Dec 8, 2025
Whatsapp

Congress ਨੇ ਨਵਜੋਤ ਕੌਰ ਸਿੱਧੂ ਨੂੰ ਦਿਖਾਇਆ ਪਾਰਟੀ 'ਚੋਂ ਬਾਹਰ ਦਾ ਰਸਤਾ ,ਕਿਹਾ ਸੀ - 'CM ਉਹੀ ਬਣਦਾ ਹੈ ਜੋ 500 ਕਰੋੜ ਦੀ ਟੈਚੀ ਦਿੰਦਾ

Navjot Kaur Sidhu News : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਬਾਰੇ ਨਵਜੋਤ ਕੌਰ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ਅੰਦਰ ਹਲਚਲ ਮਚਾ ਦਿੱਤੀ ਸੀ। ਇਸ ਤੋਂ ਬਾਅਦ ਨਵਜੋਤ ਕੌਰ ਨੇ ਸੋਮਵਾਰ ਨੂੰ ਇੱਕ ਮੀਡੀਆ ਚੈਨਲ 'ਤੇ ਫਿਰ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ 5 ਕਰੋੜ ਰੁਪਏ ਵਿੱਚ ਕੌਂਸਲਰ ਦੀ ਟਿਕਟ ਵੇਚੀ

Reported by:  PTC News Desk  Edited by:  Shanker Badra -- December 08th 2025 07:17 PM -- Updated: December 08th 2025 07:45 PM
Congress ਨੇ ਨਵਜੋਤ ਕੌਰ ਸਿੱਧੂ ਨੂੰ ਦਿਖਾਇਆ ਪਾਰਟੀ 'ਚੋਂ ਬਾਹਰ ਦਾ ਰਸਤਾ ,ਕਿਹਾ ਸੀ - 'CM ਉਹੀ ਬਣਦਾ ਹੈ ਜੋ 500 ਕਰੋੜ ਦੀ ਟੈਚੀ ਦਿੰਦਾ

Congress ਨੇ ਨਵਜੋਤ ਕੌਰ ਸਿੱਧੂ ਨੂੰ ਦਿਖਾਇਆ ਪਾਰਟੀ 'ਚੋਂ ਬਾਹਰ ਦਾ ਰਸਤਾ ,ਕਿਹਾ ਸੀ - 'CM ਉਹੀ ਬਣਦਾ ਹੈ ਜੋ 500 ਕਰੋੜ ਦੀ ਟੈਚੀ ਦਿੰਦਾ

Navjot Kaur Sidhu News :  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ। ਉਨ੍ਹਾਂ ਨੂੰ ਸਸਪੈਂਡ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ। ਪਿਛਲੇ ਕੁਝ ਦਿਨਾਂ ਤੋਂ ਨਵਜੋਤ ਕੌਰ ਸਿੱਧੂ ਪੰਜਾਬ ਵਿੱਚ ਕਾਂਗਰਸ ਅਤੇ ਇਸਦੇ ਸੀਨੀਅਰ ਨੇਤਾਵਾਂ ਵਿਰੁੱਧ ਸਿੱਧੇ ਬਿਆਨ ਦੇ ਰਹੇ ਹਨ, ਜਿਸ ਨਾਲ ਪਾਰਟੀ ਅੰਦਰ ਸਖ਼ਤ ਵਿਰੋਧ ਹੋ ਰਿਹਾ ਸੀ। 

ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਬਾਰੇ ਨਵਜੋਤ ਕੌਰ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ਅੰਦਰ ਹਲਚਲ ਮਚਾ ਦਿੱਤੀ ਸੀ। ਇਸ ਤੋਂ ਬਾਅਦ ਨਵਜੋਤ ਕੌਰ ਨੇ ਸੋਮਵਾਰ ਨੂੰ ਇੱਕ ਮੀਡੀਆ ਚੈਨਲ 'ਤੇ ਫਿਰ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ 5 ਕਰੋੜ ਰੁਪਏ ਵਿੱਚ ਕੌਂਸਲਰ ਦੀ ਟਿਕਟ ਵੇਚੀ। ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਸ ਦੇ ਲਈ ਉਹ ਕਾਂਗਰਸ ਨੂੰ ਖ਼ਤਮ ਕਰਨ 'ਚ ਲੱਗੇ ਹੋਏ ਹਨ।  


ਅੱਜ ਸਵੇਰੇ 500 ਕਰੋੜ ਦੇ ਬਿਆਨ 'ਤੇ ਲਿਆ ਸੀ ਯੂ-ਟਰਨ  

ਇਸ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਸੋਮਵਾਰ ਸਵੇਰੇ CM ਕੁਰਸੀ ਲਈ 500 ਕਰੋੜ ਦੀ ਟੈਚੀ ਦੇਣ ਵਾਲੇ ਆਪਣੇ ਬਿਆਨ 'ਤੇ ਯੂ-ਟਰਨ ਲਿਆ ਸੀ। ਨਵਜੋਤ ਕੌਰ ਸਿੱਧੂ ਨੇ ਕਿਹਾ, "ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਮੇਰੇ ਸਿੱਧੇ -ਸਿੱਧੇ ਬਿਆਨ ਨੂੰ ਕਿਵੇਂ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਮੈਂ ਸਿਰਫ਼ ਇਹ ਕਿਹਾ ਕਿ ਸਾਡੀ ਕਾਂਗਰਸ ਪਾਰਟੀ ਨੇ ਕਦੇ ਵੀ ਸਾਡੇ ਤੋਂ ਕੁਝ ਨਹੀਂ ਮੰਗਿਆ।"

ਨਵਜੋਤ ਕੌਰ ਨੇ ਕਿਹਾ ਸੀ, CM ਉਹੀ ਬਣਦਾ ਹੈ ਜੋ 500 ਕਰੋੜ ਦੀ ਟੈਚੀ ਦਿੰਦਾ

ਨਵਜੋਤ ਕੌਰ ਸਿੱਧੂ ਨੇ ਦੋ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਮੀਡੀਆ ਨੂੰ ਕਿਹਾ ਸੀ "ਜੇਕਰ ਕਾਂਗਰਸ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਂਦੀ ਹੈ ਤਾਂ ਓਦੋਂ ਹੀ ਉਹ ਐਕਟਿਵ ਹੋਣਗੇ। ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਅਤੇ ਪ੍ਰਿਅੰਕਾ ਗਾਂਧੀ ਨਾਲ ਬਹੁਤ ਲਗਾਅ ਹੈ। ਪੰਜਾਬ ਕਾਂਗਰਸ ਦੀ ਸੀਐਮ ਚੇਹਰੇ ਦੀ ਲੜਾਈ ਵਿਚ ਮੈਨੂੰ ਨਹੀਂ ਲੱਗਦਾ ਕਿ ਪੰਜਾਬ 'ਚ ਕਾਂਗਰਸ ਦੇ ਲੀਡਰ ਨਵਜੋਤ ਸਿੰਘ ਸਿੱਧੂ ਨੂੰ ਪਰਮੋਟ ਹੋਣ ਦੇਣਗੇ। 

ਉਨ੍ਹਾਂ ਕਿਹਾ ਸੀ ਕਿ ਕਾਂਗਰਸ ਦੀ ਅੰਦਰੂਨੀ ਲੜਾਈ ਕਾਰਨ ਨਵਜੋਤ ਸਿੱਧੂ ਨੂੰ ਅਹਿਮ ਭੂਮਿਕਾ ਮਿਲਣਾ ਮੁਸ਼ਕਿਲ ਹੈ ,ਕਿਉਂਕਿ ਕਾਂਗਰਸ ਪਾਰਟੀ ਵਿਚ ਪਹਿਲਾਂ ਹੀ ਮੁੱਖ ਮੰਤਰੀ ਦੇ 5-5 ਦਾਅਵੇਦਾਰ ਹਨ ਤੇ ਇਹੀ ਲੋਕ ਕਾਂਗਰਸ ਨੂੰ ਹਰਾਉਣ ਵਿਚ ਲੱਗੇ ਹੋਏ ਹਨ। ਜੇਕਰ ਉਪਰ ਉਨ੍ਹਾਂ ਨੂੰ ਸਮਝ ਆ ਜਾਵੇ ਤਾਂ ਗਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਜਿਹੜਾ 500 ਕਰੋੜ ਦਾ ਸੂਟਕੇਸ ਦਿੰਦਾ ਹੈ ਉਹ ਮੁੱਖ ਮੰਤਰੀ ਬਣ ਜਾਂਦਾ ਹੈ ਪਰ ਸਾਡੇ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਪੈਸੇ ਤਾਂ ਨਹੀਂ ਹਨ ਪਰ ਅਸੀਂ ਨਤੀਜੇ ਦੇ ਸਕਦੇ ਹਾਂ ਅਤੇ ਪੰਜਾਬ ਨੂੰ ਅਸੀਂ ਗੋਲਡਨ ਸਟੇਟ ਬਣਾ ਦਿਆਂਗੇ।  


- PTC NEWS

Top News view more...

Latest News view more...

PTC NETWORK
PTC NETWORK