ਪੰਜਾਬ ਕਾਂਗਰਸ ਪ੍ਰਧਾਨ ਅਤੇ ਸਾਂਸਦ ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ ! ਬੂਟਾ ਸਿੰਘ ਖਿਲਾਫ ਦਿੱਤੇ ਬਿਆਨ ਨੂੰ ਲੈ ਕੇ ਵੜਿੰਗ ਖਿਲਾਫ FIR ਦਰਜ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਰਾਸ਼ਟਰੀ ਐਸਸੀ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਸੱਤ ਦਿਨਾਂ ਦੇ ਅੰਦਰ ਕਾਰਵਾਈ ਲਈ ਤਲਬ ਕੀਤਾ ਹੈ। ਇਹ ਕਾਰਵਾਈ ਭਾਜਪਾ ਵਿਰੁੱਧ ਕੀਤੀ ਗਈ ਸੀ।
ਮਿਲੀ ਜਾਣਕਾਰੀ ਮੁਤਾਬਿਕ ਕਿ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਕੀਤੀਆਂ ਗਈਆਂ ਜਾਤੀਵਾਦੀ ਟਿੱਪਣੀਆਂ ਸਬੰਧੀ ਸ਼ਿਕਾਇਤ ਦਰਜ ਕੀਤੀ ਗਈ। ਇਹ ਐਫਆਈਆਰ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤੀ ਗਈ। ਜਾਤੀਵਾਦੀ ਟਿੱਪਣੀਆਂ ਦੇ ਸਬੰਧ ਵਿੱਚ ਰਾਜਾ ਵੜਿੰਗ ਵਿਰੁੱਧ ਸੀਆਰਪੀਸੀ, 2023 ਦੀ ਧਾਰਾ 353, 196 ਅਤੇ ਐਸਸੀ/ਐਸਟੀ (ਅੱਤਿਆਚਾਰ ਰੋਕਥਾਮ) ਐਕਟ, 1989 ਦੀ ਧਾਰਾ 3(1)(u) ਅਤੇ 3(1)(v) ਤਹਿਤ ਐਫਆਈਆਰ ਦਰਜ ਕੀਤੀ ਗਈ।
ਦੱਸ ਦਈਏ ਕਿ ਧਾਰਮਿਕ ਸਿੱਖ ਸੰਗਠਨ ਲਗਾਤਾਰ ਕਾਰਵਾਈ ਦੀ ਮੰਗ ਕਰ ਰਹੇ ਹਨ। ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਸੀ ਕਮਿਸ਼ਨ ਨੇ ਰਾਜਾ ਵੜਿੰਗ ਨੂੰ ਨੋਟਿਸ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Jagraon Kabbadi Player Murder : ਤੇਜਪਾਲ ਸਿੰਘ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਦਿਲ ਤੇ ਕਿਡਨੀ ਕੋਲੋਂ ਲੰਘੀ ਸੀ ਗੋਲੀ
- PTC NEWS