Tue, May 21, 2024
Whatsapp

ਸਿੱਖ ਕੌਮ ਦੇ ਰੋਹ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੇ ਮੰਗੀ ਮੁਆਫ਼ੀ, ਜਾਣੋ ਕਿਉਂ ਤੇ ਕੀ ਕਿਹਾ

ਦੱਸ ਦਈਏ ਕਿ ਅੰਮ੍ਰਿਤਾ ਵੜਿੰਗ ਨੇ ਬੀਤੇ ਦਿਨ ਕਾਂਗਰਸ ਲਈ ਚੋਣ ਪ੍ਰਚਾਰ ਕਰਦਿਆਂ ਇੱਕ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਜੀ ਦੇ ਪੰਜੇ ਦੀ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨਾਲ ਤੁਲਨਾ ਕੀਤੀ ਸੀ, ਜਿਸ ਕਾਰਨ ਸਿੱਖ ਕੌਮ 'ਚ ਭਾਰੀ ਰੋਸ ਫੈਲ ਗਿਆ ਸੀ।

Written by  KRISHAN KUMAR SHARMA -- April 30th 2024 11:46 AM -- Updated: April 30th 2024 12:07 PM
ਸਿੱਖ ਕੌਮ ਦੇ ਰੋਹ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੇ ਮੰਗੀ ਮੁਆਫ਼ੀ, ਜਾਣੋ ਕਿਉਂ ਤੇ ਕੀ ਕਿਹਾ

ਸਿੱਖ ਕੌਮ ਦੇ ਰੋਹ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਘਰਵਾਲੀ ਨੇ ਮੰਗੀ ਮੁਆਫ਼ੀ, ਜਾਣੋ ਕਿਉਂ ਤੇ ਕੀ ਕਿਹਾ

Lok Sabha Ludhiana: ਲੁਧਿਆਣਾ ਲੋਕ ਸਭਾ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring Viral Video) ਨੇ ਸਿੱਖ ਕੌਮ ਤੋਂ ਬੁੱਧਵਾਰ ਮਾਫੀ ਮੰਗ ਲਈ ਹੈ। ਦੱਸ ਦਈਏ ਕਿ ਅੰਮ੍ਰਿਤਾ ਵੜਿੰਗ ਨੇ ਬੀਤੇ ਦਿਨ ਕਾਂਗਰਸ (Congress) ਲਈ ਚੋਣ ਪ੍ਰਚਾਰ ਕਰਦਿਆਂ ਇੱਕ ਮੀਟਿੰਗ ਵਿੱਚ ਗੁਰੂ ਨਾਨਕ ਦੇਵ ਜੀ (Guru Nanak Dev ji) ਦੇ ਪੰਜੇ ਦੀ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨਾਲ ਤੁਲਨਾ ਕੀਤੀ ਸੀ, ਜਿਸ ਕਾਰਨ ਸਿੱਖ ਕੌਮ 'ਚ ਭਾਰੀ ਰੋਸ ਫੈਲ ਗਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਮਾਮਲਾ ਸਾਹਮਣੇ ਆਉਣ 'ਤੇ ਅੰਮ੍ਰਿਤਾ ਵੜਿੰਗ ਨੂੰ ਸਖਤ ਤਾੜਨਾ ਕਰਦਿਆਂ ਤੁਰੰਤ ਮਾਫੀ ਮੰਗਣ ਲਈ ਕਿਹਾ ਸੀ।

ਅੰਮ੍ਰਿਤਾ ਵੜਿੰਗ ਨੇ ਮਾਫੀ ਵਿੱਚ ਕੀ ਕਿਹਾ


ਹੁਣ ਰਾਜਾ ਵੜਿੰਗ ਦੀ ਘਰਵਾਲੀ ਨੇ ਸਿੱਖ ਕੌਮ (Sikh News) ਦੇ ਰੋਹ ਨੂੰ ਵੇਖਦਿਆਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਮਾਫੀ ਮੰਗੀ ਹੈ। ਉਨ੍ਹਾਂ ਕਿਹਾ, ''ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਨ੍ਹਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ, ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋਂ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਨ੍ਹਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ। ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ''

ਇਹ ਸੀ ਕਾਰਨ

ਪੜਨ ਲਈ ਕਰੋ ਕਲਿੱਕ.... ਗੁਰੂ ਨਾਨਕ ਦੇਵ ਜੀ ਪੰਜੇ ਨਾਲ ਕਾਂਗਰਸ ਦੇ ਪੰਜੇ ਦੀ ਤੁਲਨਾ; ਰਾਜਾ ਵੜਿੰਗ ਦੀ ਪਤਨੀ ਦੀ ਵੀਡੀਓ ਵਾਇਰਲ

- PTC NEWS

Top News view more...

Latest News view more...

LIVE CHANNELS
LIVE CHANNELS