Fri, Oct 4, 2024
Whatsapp
ਪHistory Of Haryana Elections
History Of Haryana Elections

Shocking ! ਬੱਚਿਆਂ ਨੇ ਮਾਂ ਨਾਲ ਮਿਲ ਕੇ ਕੀਤਾ ਪਿਓ ਦਾ ਕਤਲ; ਨਹਿਰ ’ਚੋਂ ਹੱਥ ਪੈਰ ਬੰਨੀ ਹੋਈ ਮਿਲੀ ਲਾਸ਼, 6 ਲੋਕਾਂ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

ਮਾਮਲੇ ਸਬੰਧੀ ਲਹਿਰਾ ਗਾਗਾ ਦੇ ਡੀਐਸਪੀ ਦੀਪ ਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਲਹਿਰਾ ਗਾਗਾ ਦੇ ਨੇੜਲੇ ਪਿੰਡ ਭਟਾਲ ਕਲਾਂ ਦਾ ਭੂਰਾ ਸਿੰਘ ਜੋ ਕਿ ਕਈ ਦਿਨਾਂ ਤੋਂ ਲਾਪਤਾ ਸੀ ਜਿਸ ਦੀ ਜਾਣਕਾਰੀ ਸਿਰਫ ਉਹਨਾਂ ਦੇ ਪਰਿਵਾਰ ਨੂੰ ਸੀ

Reported by:  PTC News Desk  Edited by:  Aarti -- September 16th 2024 01:46 PM
Shocking ! ਬੱਚਿਆਂ ਨੇ ਮਾਂ ਨਾਲ ਮਿਲ ਕੇ ਕੀਤਾ ਪਿਓ ਦਾ ਕਤਲ; ਨਹਿਰ ’ਚੋਂ ਹੱਥ ਪੈਰ ਬੰਨੀ ਹੋਈ ਮਿਲੀ ਲਾਸ਼, 6 ਲੋਕਾਂ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

Shocking ! ਬੱਚਿਆਂ ਨੇ ਮਾਂ ਨਾਲ ਮਿਲ ਕੇ ਕੀਤਾ ਪਿਓ ਦਾ ਕਤਲ; ਨਹਿਰ ’ਚੋਂ ਹੱਥ ਪੈਰ ਬੰਨੀ ਹੋਈ ਮਿਲੀ ਲਾਸ਼, 6 ਲੋਕਾਂ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

Children Killed Father : ਸੰਗਰੂਰ ਦੇ ਲਹਿਰਾ ਗਾਗਾ ਦੇ ਵਿੱਚ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਛੇ ਲੋਕਾਂ ਨੇ ਮਿਲ ਕੇ ਇੱਕ ਬਜ਼ੁਰਗ ਦਾ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਬਜ਼ੁਰਗ ਦਾ ਕਤਲ ਉਸਦੀ ਪਤਨੀ, ਪੁੱਤ ਧੀ ਅਤੇ ਨੂੰਹ ਨੇ ਮਿਲ ਕੇ ਕੀਤਾ ਹੈ। ਫਿਲਹਾਲ ਇਸ ਮਾਮਲੇ ’ਚ ਪੁਲਿਸ ਨੇ ਮ੍ਰਿਤਕ ਬਜ਼ੁਰਗ ਭੂਰਾ ਸਿੰਘ ਦੀ ਪਤਨੀ ਬੇਟਾ ਨੂੰਹ ਅਤੇ ਧੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬੇਟੇ ਦੇ ਸੱਸ ਤੇ ਸਹੁਰਾ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਮਾਮਲੇ ਸਬੰਧੀ ਲਹਿਰਾ ਗਾਗਾ ਦੇ ਡੀਐਸਪੀ ਦੀਪ ਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਲਹਿਰਾ ਗਾਗਾ ਦੇ ਨੇੜਲੇ ਪਿੰਡ ਭਟਾਲ ਕਲਾਂ ਦਾ ਭੂਰਾ ਸਿੰਘ ਜੋ ਕਿ ਕਈ ਦਿਨਾਂ ਤੋਂ ਲਾਪਤਾ ਸੀ ਜਿਸ ਦੀ ਜਾਣਕਾਰੀ ਸਿਰਫ ਉਹਨਾਂ ਦੇ ਪਰਿਵਾਰ ਨੂੰ ਸੀ ਪਰ ਉਸ ਤੋਂ ਬਾਅਦ ਢਹਾਣਾ ਨੇੜਿਓਂ ਨਹਿਰ ਦੇ ਵਿੱਚੋਂ ਇੱਕ ਲਾਸ ਬਰਾਮਦ ਹੁੰਦੀ ਹੈ ਜਿਸ ਦੇ ਹੱਥ ਪੈਰ ਬੰਨੇ ਹੋਏ ਸੀ ਜਦੋਂ ਉਸਦੀ ਸ਼ਨਾਖਤ ਕੀਤੀ ਗਈ ਤਾਂ ਉਹ ਭੂਰਾ ਸਿੰਘ ਵਾਸੀ ਭਟਾਲ ਕਲਾਂ ਵਜੋਂ ਹੁੰਦੀ ਹੈ। 


ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਇਹ ਕਤਲ ਛੇ ਲੋਕਾਂ ਨੇ ਮਿਲ ਕੇ ਕੀਤਾ ਸੀ ਜਿਸ ਦੇ ਵਿੱਚ ਮ੍ਰਿਤਕ ਭੂਰਾ ਸਿੰਘ ਦੀ ਪਤਨੀ ਉਹਨਾਂ ਦਾ ਬੇਟਾ ਤਰਸੇਮ ਸਿੰਘ ਬੇਟੇ ਦੀ ਪਤਨੀ ਮ੍ਰਿਤਕ ਭੂਰਾ ਸਿੰਘ ਦੀ ਧੀ ਜਿਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੇ ਵਿੱਚ ਮ੍ਰਿਤਕ ਭੂਰਾ ਸਿੰਘ ਦੇ ਬੇਟੇ ਤਰਸੇਮ ਸਿੰਘ ਦੇ ਸੱਸ ਤੇ ਸਹੁਰਾ ਵੀ ਸ਼ਾਮਿਲ ਹਨ ਜਿਨਾਂ ਦੀ ਗ੍ਰਿਫਤਾਰੀ ਅਜੇ ਹੋਣੀ ਬਾਕੀ ਹੈ। 

ਉਨ੍ਹਾਂ ਨੇ ਕਿਹਾ ਇਸ ਪੂਰੇ ਮਾਮਲੇ ਸਬੰਧੀ ਥਾਣਾ ਲਹਿਰਾ ਦੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਚਾਰ ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਕਤਲ ਦੇ ਪਿੱਛੇ ਡੀਐਸਪੀ ਨੇ ਆਪਸੀ ਪਰਿਵਾਰਿਕ ਰੰਜਿਸ਼ ਦੱਸਿਆ ਹੈ। ਉਹਨਾਂ ਦੱਸਿਆ ਕਿ ਭੂਰਾ ਸਿੰਘ ਪਹਿਲਾਂ ਘਰੋਂ ਬਾਹਰ ਰਹਿੰਦਾ ਸੀ ਅਤੇ ਹਾਲ ਹੀ ਦੇ ਵਿੱਚ ਦੁਬਾਰਾ ਘਰ ਰਹਿਣ ਲੱਗ ਗਿਆ ਸੀ ਜਿਸ ਤੋਂ ਬਾਅਦ ਇਹ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 

ਇਹ ਵੀ ਪੜ੍ਹੋ : Stray Dog Attack On Girl : 2 ਸਾਲਾਂ ਮਾਸੂਮ ਬੱਚੀ ਨੂੰ ਨੋਚ-ਨੋਚ ਖਾ ਗਏ ਅਵਾਰਾ ਕੁੱਤੇ; ਬੇਹੋਸ਼ੀ ਦੀ ਹਾਲਤ ’ਚ ਹਸਪਤਾਲ ਕਰਵਾਇਆ ਭਰਤੀ

- PTC NEWS

Top News view more...

Latest News view more...

PTC NETWORK