Son Kills Father : ਕਲਯੁੱਗੀ ਪੁੱਤ ਨੇ ਸੁੱਤੇ ਪਏ ਪਿਓ ਅਤੇ ਭਰਾ ’ਤੇ ਕੀਤਾ ਜਾਨਲੇਵਾ ਹਮਲਾ, ਪਿਓ ਦੀ ਹੋਈ ਮੌਤ
Son Kills Father : ਬਰਨਾਲਾ ’ਚ ਉਸ ਸਮੇਂ ਰਿਸ਼ਤੇ ਤਾਰ-ਤਾਰ ਹੋ ਗਏ ਜਦੋਂ ਇੱਕ ਨੌਜਵਾਨ ਨੇ ਆਪਣੇ ਪਿਓ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਮਾਮਲਾ ਬਰਨਾਲਾ ਦੇ ਪਿੰਡ ਚੌਹਾਨ ਕਲਾਂ ਦਾ ਦੱਸਿਆ ਜਾ ਰਿਹਾ ਹੈ। ਜਿੱਥੇ ਨੌਜਵਾਨ ਨੇ ਆਪਣੇ ਸੁੱਤੇ ਪਏ ਪਿਓ ਅਤੇ ਭਰਾ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਜ਼ਖਮੀ ਹਾਲਤ ’ਚ ਦੋਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਇਲਾਜ ਦੌਰਾਨ ਪਿਓ ਦੀ ਮੌਤ ਹੋ ਗਈ ਜਦਕਿ ਭਰਾ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਮੱਘਰ ਸਿੰਘ ਵਜੋਂ ਹੋਈ ਹੈ। ਉੱਥੇ ਹੀ ਦੂਜੇ ਪਾਸੇ ਮੁਲਜ਼ਮ ਨੌਜਵਾਨ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ।
ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਨੂੰ ਨੌਜਵਾਨ ਵੱਲੋਂ ਕਿਸ ਕਾਰਨ ਅੰਜਾਮ ਦਿੱਤਾ ਗਿਆ ਹੈ ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਜਾਂਚ ਮਗਰੋਂ ਹੀ ਮਾਮਲੇ ਦੀਆਂ ਸਾਰੀਆਂ ਪਰਤਾਂ ਖੁੱਲ੍ਹਣਗੀਆਂ।
ਇਹ ਵੀ ਪੜ੍ਹੋ : Zirakpur ਦੇ ਸਰਕਾਰੀ ਹਸਪਤਾਲ ਅੰਦਰ ਗਰਭਵਤੀ ਮਹਿਲਾ ਡਾਕਟਰ ਨਾਲ ਖਿੱਚਧੂਹ, 2 ਨੌਜਵਾਨਾਂ ਨੇ ਇੰਜੈਕਸ਼ਨ ਚੋਰੀ ਕਰਨ ਦੀ ਕੀਤੀ ਕੋਸ਼ਿਸ਼
- PTC NEWS