Mon, Aug 17, 2026
Whatsapp

ਪੰਜਾਬ 'ਚ ਮੁੜ ਤੋਂ ਹੜਤਾਲ 'ਤੇ ਗਏ DC ਦਫ਼ਤਰਾਂ ਦੇ ਮੁਲਾਜ਼ਮ, ਸਰਕਾਰੀ ਦਫ਼ਤਰਾਂ 'ਚ 2 ਦਿਨ ਰਹੇਗਾ ਕੰਮ-ਕਾਜ ਠੱਪ

DC Office Employees Strike : ਯੂਨੀਅਨ ਨੇ ਕਿਹਾ ਕਿ ਮਹਿੰਗਾਈ ਭੱਤਾ (DA) ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਜਾਰੀ ਕਰ ਦਿੱਤਾ ਗਿਆ ਹੈ। ਹਾਈ ਕੋਰਟ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਅਤੇ ਇਸਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਹੁਕਮ ਦਿੱਤੇ ਹਨ।

Reported by:  PTC News Desk  Edited by:  KRISHAN KUMAR SHARMA -- August 17th 2026 10:37 AM -- Updated: August 17th 2026 11:31 AM
ਪੰਜਾਬ 'ਚ ਮੁੜ ਤੋਂ ਹੜਤਾਲ 'ਤੇ ਗਏ DC ਦਫ਼ਤਰਾਂ ਦੇ ਮੁਲਾਜ਼ਮ, ਸਰਕਾਰੀ ਦਫ਼ਤਰਾਂ 'ਚ 2 ਦਿਨ ਰਹੇਗਾ ਕੰਮ-ਕਾਜ ਠੱਪ

ਪੰਜਾਬ 'ਚ ਮੁੜ ਤੋਂ ਹੜਤਾਲ 'ਤੇ ਗਏ DC ਦਫ਼ਤਰਾਂ ਦੇ ਮੁਲਾਜ਼ਮ, ਸਰਕਾਰੀ ਦਫ਼ਤਰਾਂ 'ਚ 2 ਦਿਨ ਰਹੇਗਾ ਕੰਮ-ਕਾਜ ਠੱਪ

DC Office Employees Strike : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਮੁੜ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮਨਿਸਟਰੀਅਲ ਕਾਮਿਆਂ ਵੱਲੋਂ ਦੋ ਦਿਨ 17 ਤੇ 18 ਅਗਸਤ ਨੂੰ ਦਫਤਰਾਂ 'ਚ ਕੰਮ-ਕਾਜ ਠੱਪ ਰੱਖੇ ਜਾਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੰਗਾਂ ਨਾ ਮੰਨੇ ਜਾਣ ਦੇ ਰੋਸ ਵੱਜੋਂ ਜਥੇਬੰਦੀ ਵੱਲੋਂ 27 ਅਗਸਤ ਨੂੰ 'ਮਹਾਂ ਬੰਦ' ਵੀ ਕੀਤਾ ਜਾਵੇਗਾ।

'ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਜਾਰੀ ਰਹੇਗੀ ਹੜਤਾਲ'

ਇਹ ਫੈਸਲਾ ਯੂਨੀਅਨ ਦੀ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ ਔਨਲਾਈਨ ਮੀਟਿੰਗ ਦੌਰਾਨ ਲਿਆ ਗਿਆ। ਯੂਨੀਅਨ ਨੇ ਕਿਹਾ ਕਿ ਮਹਿੰਗਾਈ ਭੱਤਾ (DA) ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਜਾਰੀ ਕਰ ਦਿੱਤਾ ਗਿਆ ਹੈ। ਹਾਈ ਕੋਰਟ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਅਤੇ ਇਸਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਹੁਕਮ ਦਿੱਤੇ ਹਨ। ਯੂਨੀਅਨ ਦੇ ਅਨੁਸਾਰ, ਇਹ 15 ਦਿਨ 18 ਅਗਸਤ 2026 ਨੂੰ ਖਤਮ ਹੋ ਰਹੇ ਹਨ, ਪਰ ਸਰਕਾਰ ਨੇ ਅਜੇ ਤੱਕ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਹੈ।

ਹਾਈਕੋਰਟ ਦੇ ਹੁਕਮਾਂ ਅਨੁਸਾਰ ਤੁਰੰਤ ਡੀਏ ਜਾਰੀ ਕਰੇ ਸਰਕਾਰ : ਯੂਨੀਅਨ

ਯੂਨੀਅਨ ਦੇ ਸੂਬਾਈ ਅਧਿਕਾਰੀ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ 7 ਅਗਸਤ ਨੂੰ ਪੰਜਾਬ ਭਰ ਦੇ ਸਰਕਾਰੀ ਕਰਮਚਾਰੀ ਚੰਡੀਗੜ੍ਹ ਵਿੱਚ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਪੁਲਿਸ ਨੇ ਕਰਮਚਾਰੀਆਂ ਵਿਰੁੱਧ ਤਾਕਤ ਦੀ ਵਰਤੋਂ ਕੀਤੀ ਅਤੇ ਫਿਰ ਮੁੱਖ ਮੰਤਰੀ ਨੇ ਇੱਕ ਮੀਟਿੰਗ ਤਹਿ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ 27 ਅਗਸਤ ਨੂੰ ਇੱਕ ਮੀਟਿੰਗ ਤਹਿ ਕੀਤੀ ਸੀ, ਜੋ ਕਿ ਬਹੁਤ ਲੰਬੀ ਸੀ। ਉਹ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਲਾਕਾਤ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ 7 ਅਗਸਤ ਤੋਂ ਬਾਅਦ ਕਰਮਚਾਰੀਆਂ ਨਾਲ ਸੰਪਰਕ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ... ਗਮ 'ਚ ਬਦਲੀਆਂ ਖੁਸ਼ੀਆਂ ! ਭੈਣ ਦੇ ਵਿਆਹ ਦੇ ਕਾਰਡ ਵੰਡਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਯੂਨੀਅਨ ਮੰਗ ਕਰਦੀ ਹੈ ਕਿ ਸਰਕਾਰ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਅੱਜ ਕਰਮਚਾਰੀਆਂ ਦਾ ਡੀਏ ਜਾਰੀ ਕਰੇ। ਮੁੱਖ ਮੰਤਰੀ ਨਾਲ 27 ਤਰੀਕ ਨੂੰ ਹੋਣ ਵਾਲੀ ਮੀਟਿੰਗ ਨੂੰ ਤੇਜ਼ ਕੀਤਾ ਜਾਵੇ, ਅਤੇ ਹਰਪਾਲ ਚੀਮਾ ਦਾ ਬਿਆਨ ਵਾਪਸ ਲਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਹੈ, ਤਾਂ ਹੜਤਾਲ 18 ਤਰੀਕ ਤੋਂ ਅੱਗੇ ਵਧਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ... ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 112 ਪੀਪੀਐਸ ਅਤੇ 12 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ/ਨਿਯੁਕਤੀਆਂ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK