Labour Day: ਪੰਜਾਬ 'ਚ 1 ਮਈ ਨੂੰ ਛੁੱਟੀ ਦਾ ਐਲਾਨ, ਮਜ਼ਦੂਰ ਦਿਵਸ 'ਤੇ ਨਹੀਂ ਹੋਵੇਗਾ ਸਰਕਾਰੀ ਕੰਮ
Labour Day holiday: ਪੰਜਾਬ ਵਿੱਚ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਠੱਪ ਰਹੇਗਾ। ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੀ ਕਾਪੀ ਸਾਰੇ ਵਿਭਾਗੀ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।
ਨੋਟੀਫਿਕੇਸ਼ਨ ਦੇਖਣ ਲਈ ਇੱਥੇ ਕਲਿਕ ਕਰੋਂ
- PTC NEWS