Punjab Deportee List : ਅਮਰੀਕਾ 'ਚੋਂ ਕੱਢੇ 30 ਪ੍ਰਵਾਸੀ ਪੰਜਾਬੀਆਂ ਦੇ ਨਾਮ ਆਏ ਸਾਹਮਣੇ, ਵੇਖੋ ਪੂਰੀ ਸੂਚੀ
US Deportee Punjabi List : ਅਮਰੀਕਾ 'ਚੋਂ ਕੱਢੇ ਗਏ 205 ਭਾਰਤੀਆਂ ਨੂੰ ਲੈ ਕੇ ਲੈ ਕੇ ਅਮਰੀਕੀ ਫੌਜ ਦਾ ਵਿਸ਼ੇਸ਼ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚ ਗਿਆ ਹੈ। ਅਮਰੀਕਾ ਤੋਂ ਭਾਰਤ ਭੇਜੇ ਗਏ 205 ਲੋਕਾਂ ਵਿਚੋਂ 104 ਲੋਕਾਂ ਦੀ ਪਛਾਣ ਹੋਈ ਹੈ, ਜਿਨ੍ਹਾਂ ਵਿੱਚ 30 ਪੰਜਾਬ ਨਾਲ ਸਬੰਧਤ ਹਨ। ਇਨ੍ਹਾਂ 30 ਪੰਜਾਬੀਆਂ ਦੇ ਨਾਵਾਂ ਦੀ ਸੂਚੀ ਵੀ ਹੁਣ ਸਾਹਮਣੇ ਆਈ ਹੈ।
ਅਮਰੀਕਾ ਵੱਲੋਂ ਡਿਪੋਰਟ ਕੀਤੇ ਇਨ੍ਹਾਂ ਗੈਰ ਕਾਨੂੰਨੀ ਪੰਜਾਬੀਆਂ ਵਿੱਚ ਸਭ ਤੋਂ ਵੱਧ 6 ਵਿਅਕਤੀ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਹਨ, ਜਦਕਿ ਅੰਮ੍ਰਿਤਸਰ ਤੋਂ 5 ਵਿਅਕਤੀ ਹਨ। ਜਲੰਧਰ ਅਤੇ ਪਟਿਆਲਾ ਤੋਂ 4-4 ਵਿਅਕਤੀ, ਜਦਕਿ ਹੁਸ਼ਿਆਰਪੁਰ, ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ 2-2 ਵਿਅਕਤੀ ਹਨ। ਇਸ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ, ਸੰਗਰੂਰ, ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਤੋਂ 1-1 ਪੰਜਾਬੀ ਦਾ ਨਾਮ ਸੂਚੀ ਵਿੱਚ ਦਰਜ ਹੈ।
ਅਮਰੀਕਾ ਵੱਲੋਂ ਡਿਪੋਰਟ ਕੀਤੇ 30 ਪੰਜਾਬੀਆਂ ਦੇ ਨਾਮ
ਪੂਰੀ ਸੂਚੀ ਵੇਖਣ ਲਈ ਇਸ ਲਿੰਕ 'ਤੇ ਕਰੋ ਕਲਿੱਕ...
- PTC NEWS