ਚੰਡੀਗੜ੍ਹ: ਸੂਬੇ ਭਰ ’ਚ ਚੀਨੀ ਡੋਰ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸੇ ਦੇ ਚੱਲਦੇ ਜਿੱਥੇ ਇੱਕ ਪਾਸੇ ਵੱਖ ਵੱਖ ਜ਼ਿਲ੍ਹਿਆਂ ’ਚ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਡੀਜੀਪੀ ਨੇ ਹੁਣ ਪੂਰੇ ਸੂਬੇ ’ਚ ਚੀਨੀ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦੇ ਦਿੱਤੀ ਹੈ। 
Chinese kite string is a non-biodegradable product it does not get decomposed & sustains in the environment for a long time. 
As per the directions of CM @BhagwantMann strict action will be taken against those buying/selling Chinese kite flying string.
Say No to Chinese Dor! pic.twitter.com/kz3tKZVp9o
— DGP Punjab Police (@DGPPunjabPolice) January 8, 2023
 <script async src=https://platform.twitter.com/widgets.js charset=utf-8></script>ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਚੀਨੀ ਪਤੰਗ ਦੀ ਡੋਰ ਇੱਕ ਗੈਰ-ਬਾਇਓਡੀਗ੍ਰੇਡੇਬਲ ਉਤਪਾਦ ਹੈ, ਜੋ ਸੜਦੀ ਨਹੀਂ ਹੈ ਅਤੇ ਵਾਤਾਵਰਣ ਵਿੱਚ ਲੰਬੇ ਸਮੇਂ ਤੱਕ ਕਾਇਮ ਰਹਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਚੀਨੀ ਡੋਰ ਨੂੰ ਖਰੀਦਣ ਅਤੇ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਟਵੀਟ ਦੇ ਨਾਲ ਡੀਜੀਪੀ ਵੱਲੋਂ ਇੱਕ ਪੋਸਟਰ ਵੀ ਸਾਂਝਾ ਕੀਤਾ ਗਿਆ ਹੈ ਜਿਸ ਚ ਉਨ੍ਹਾਂ ਨੇ ਚੀਨੀ ਡੋਰ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਸਖਤ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਨਿਰਦੇਸ਼ਾਂ ਮੁਤਾਬਿਕ ਚੀਨੀ ਡੋਰ ਖਰੀਦਣਾ ਅਤੇ ਵੇਚਣਾ ਪੰਜਾਬ ’ਚ ਪੂਰੀ ਤਰ੍ਹਾਂ ਨਾਲ ਬੈਨ ਹੈ। ਜੇਕਰ ਕੋਈ ਵੀ ਚੀਨੀ ਡੋਰ ਖਰੀਦਦਾ ਜਾਂ ਫਿਰ ਵੇਚਦਾ ਹੋਇਆ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵਗੀ। ਸਜ਼ਾ ਦੇ ਤੌਰ ’ਤੇ ਉਕਤ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆ ਨੂੰ ਸਮਝਾਉਣ ਕਿ ਉਹ ਚੀਨੀ ਡੋਰ ਦਾ ਇਸਤੇਮਾਲ ਨਾ ਕਰਨ। -ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲਇਹ ਵੀ ਪੜ੍ਹੋ: ਫ਼ਰੀਦਕੋਟ ਕੇਂਦਰੀ ਜੇਲ੍ਹ 'ਚੋਂ 10 ਮੋਬਾਈਲ ਸਣੇ ਨਸ਼ੀਲਾ ਪਦਾਰਥ ਬਰਾਮਦ