Fri, Apr 10, 2026
Whatsapp

Class 8th Result : ਪੰਜਾਬ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ

Class 8th Result : ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 10422 ਸਕੂਲਾਂ ਦੇ 262966 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 253789 ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 96.51 ਰਹੀ ਹੈ।

Reported by:  PTC News Desk  Edited by:  KRISHAN KUMAR SHARMA -- April 10th 2026 06:53 PM -- Updated: April 10th 2026 07:12 PM
Class 8th Result : ਪੰਜਾਬ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ

Class 8th Result : ਪੰਜਾਬ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ

Class 8th Result : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚੇਅਰਮੈਨ, ਡਾ. ਅਮਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਅਕਾਦਮਿਕ ਸਾਲ 2025-2026 ਅੱਠਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 10422 ਸਕੂਲਾਂ ਦੇ  262966 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 253789 ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 96.51 ਰਹੀ ਹੈ।

ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ


ਘੋਸ਼ਿਤ ਕੀਤੇ ਨਤੀਜੇ ਅਨੁਸਾਰ ਤਮੰਨਾ ਪੁੱਤਰੀ ਨਰਿੰਦਰ ਕੁਮਾਰ / ਸੁਨੀਤਾ, (ਰੋਲ ਨੰ. 8026236105) ਸਰਸਵਤੀ ਸੀਨੀਅਰ ਸੈਕੰਡਰੀ ਸਕੂਲ , ਜੈਤੋਂ (ਫਰੀਦਕੋਟ) ਨੇ 600 ਵਿੱਚੋਂ 600 ਭਾਵ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪਹਿਲਾ, ਜਪਨੀਤ ਕੌਰ ਪੁੱਤਰੀ ਕੁਲਦੀਪ ਸਿੰਘ/ ਜਗਦੀਪ ਕੌਰ (ਰੋਲ ਨੰ. 8026921281) ਸਰਕਾਰੀ ਮਿਡਲ ਸਕੂਲ , ਅਰਕਵਾਸ (ਸੰਗਰੂਰ) ਨੇ 600 ਵਿੱਚੋਂ 598 ਕੁੱਲ 99.67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਦੂਜਾ ਅਤੇ ਜਸ਼ਨਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ / ਕੁਲਵਿੰਦਰ ਕੌਰ (ਰੋਲ ਨੰ. 8026238728) ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ), ਨੇ 600 ਵਿੱਚੋਂ 598 ਕੁੱਲ  99.67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਅਨੁਸਾਰ ਬਰਾਬਰ ਅੰਕ ਪ੍ਰਾਪਤ ਕਰਨ ਤੇ ਛੋਟੀ ਉਮਰ ਵਾਲੇ ਪ੍ਰੀਖਿਆਰਥੀ ਨੂੰ ਮੈਰਿਟ ਵਿੱਚ ਉੱਚ ਸਥਾਨ ਪ੍ਰਦਾਨ ਕੀਤਾ ਗਿਆ ਹੈ।

ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਨਤੀਜੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਸ ਵਾਰ ਬੋਰਡ ਪ੍ਰੀਖਿਆਵਾਂ ਨੂੰ ਪਹਿਲਾਂ ਨਾਲੋਂ ਵਧੇਰੇ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਅਯੋਜਿਤ ਕਰਵਾਇਆ ਗਿਆ ਹੈ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਨ ਪੱਤਰਾਂ ਦੀ ਗੁਣਵੱਤਾ ਵਧਾਉਣ ਦੇ ਨਾਲ ਨਾਲ ਪਾਠਕ੍ਰਮ ਵਿੱਚ ਲੋੜੀਂਦੇ ਸੁਧਾਰ ਕਰਦੇ ਹੋਏ ਕਈ ਹੋਰ ਵੀ ਉਪਰਾਲੇ ਕੀਤੇ ਜਾਣਗੇ।

ਵਿਦਿਆਰਥੀ ਇਥੇ ਚੈਕ ਕਰ ਸਕਦੇ ਹਨ ਆਪਣੇ ਨਤੀਜੇ

ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in  ਅਤੇ www.indiaresults.com ਤੇ ਅਪਲੋਡ ਕਰ ਦਿੱਤਾ ਗਿਆ ਹੈ। ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ਵਿੱਚ ਪ੍ਰਮੋਟ ਨਹੀਂ ਹੋ ਸਕੇ, ਉਹਨਾਂ ਦੀ ਸਪਲੀਮੈਂਟਰੀ ਪ੍ਰੀਖਿਆ ਜੂਨ 2026 ਵਿੱਚ ਕੰਡਕਟ ਕਰਵਾਈ ਜਾਵੇਗੀ, ਜਿਸਦੇ ਲਈ ਸਬੰਧਿਤ ਵਿਦਿਆਰਥੀ ਵੱਖਰੇ ਤੌਰ ਤੇ ਫਾਰਮ ਭਰਨਗੇ। ਇਸ ਸਬੰਧੀ ਸ਼ਡਿਊਲ ਵੱਖਰੇ ਤੌਰ ਤੇ  School login  ਅਤੇ ਵੱਖ-ਵੱਖ ਅਖਬਾਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK