Jagjit Singh Dallewal Health Update : 19ਵੇਂ ਦਿਨ ’ਚ ਦਾਖਲ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ, ਡਾਕਟਰਾਂ ਨੂੰ ਸਾਇਲੈਂਟ ਅਟੈਕ ਆਉਣ ਦਾ ਖਦਸ਼ਾ
jagjit Singh Dallewal Health Update : ਖਨੌਰੀ ਸਰਹੱਦ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵੀ ਜਾਰੀ ਹੈ। ਵਰਤ ਕਾਰਨ ਉਸ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਡਾਕਟਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਹਿਰ ਕਰ ਰਹੇ ਹਨ। ਕਿਉਂਕਿ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਹੁੰਦੀ ਜਾ ਰਹੀ ਹੈ।
ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਸਾਇਲੈਂਟ ਅਟੈਕ ਆਉਣ ਦਾ ਖਦਸ਼ਾ ਜਤਾਇਆ ਹੈ। ਯੂਐਸਏ ਤੋਂ ਡਾਕਟਰ ਸਵੈਮਾਨ ਨੇ ਵੀਡੀਓ ਜਾਰੀ ਕਰ ਡੱਲੇਵਾਲ ਦੀ ਸਿਹਤ ਦਾ ਹਾਲ ਦੱਸਿਆ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀਆਂ ਅੱਖਾਂ ਵੀ ਜਿਆਦਾਤਰ ਖੁੱਲ੍ਹੀਆਂ ਨਹੀਂ ਰਹਿ ਸਕਦੀਆਂ। ਉਨ੍ਹਾਂ ਨੂੰ ਅੱਖਾਂ ਖੋਲ੍ਹਣ ’ਚ ਵੀ ਮੁਸ਼ਕਿਲਾ ਹੋ ਰਹੀ ਹੈ। ਪਿਛਲੇ ਚਾਰ ਦਿਨ ਤੋਂ ਅਸੀਂ ਭਾਰ ਵੀ ਨਹੀਂ ਕਰ ਪਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਡਾਕਟਰਾਂ ਦੀ ਇੱਕ ਵੱਡੀ ਟੀਮ ਬੈਕ ’ਤੇ ਕੰਮ ਕਰ ਰਹੀ ਹੈ ਪਰ ਉਹ ਮਜਬੂਰਨ ਇਲਾਜ ਨਹੀਂ ਕਰ ਪਾ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਦੇਰ ਰਾਤ ਖਨੌਰੀ ਬਾਰਡਰ ’ਤੇ ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ। ਜਿੱਥੇ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ। ਨਾਲ ਹੀ ਉਨ੍ਹਾਂ ਦੀ ਹੌਂਸਲਾ ਅਫਜਾਈ ਵੀ ਕੀਤੀ। ਪੰਜਾਬੀ ਗਾਇਕ ਬੱਬੂ ਮਾਨ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਦੀ ਸਾਰੀਆਂ ਜਥੇਬੰਦੀਆਂ ਨੂੰ ਇੱਥੇ ਆਉਣਾ ਚਾਹੀਦਾ ਹੈ। ਪਿਛਲੇ 18 ਦਿਨਾਂਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ।
- PTC NEWS