Farmer Protest : ਚੰਡੀਗੜ੍ਹ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਪੁਲਿਸ ਨੇ ਕੀਤਾ ਲਾਠੀਚਾਰਜ, ਹੰਝੂ ਗੈਸ ਦੇ ਛੱਡੇ ਗੋਲੇ, ਵੇਖੋ ਤਸਵੀਰਾਂ
Farmer Protest : ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਤੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਅਤੇ ਰੋਸ ਪ੍ਰਗਟਾਉਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਹੈ, ਪਰ ਪੁਲਿਸ ਵੱਲੋਂ ਚੰਡੀਗੜ੍ਹ ਸਰਹੱਦ 'ਤੇ ਕਿਸਾਨਾਂ ਨੂੰ ਰੋਕ ਲਿਆ ਹੈ।
ਪੁਲਿਸ ਨੇ ਕਿਸਾਨਾਂ 'ਤੇ ਦਾਗੇ ਹੰਝੂ ਗੈਸ ਦੇ ਗੋਲੇ, ਲਾਠੀਚਾਰਜ ਕੀਤਾ
ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 32 ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਵੱਲੋਂ ਅੰਬ ਸਾਹਿਬ ਗੁਰਦੁਆਰੇ ਦੇ ਬਾਹਰ ਇਕੱਠੇ ਹੋਏ ਹਨ ਅਤੇ ਕਰਜ਼ੇ ਸੀਮਾ ਵਧਾਉਣ ਅਤੇ ਐਮਐਸਪੀ ਸਮੇਤ ਵੱਖ-ਵੱਖ ਮੰਗਾਂ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੁਲਿਸ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ 'ਚ ਵੜਨ ਤੋਂ ਰੋਕਣ ਲਈ ਲਾਠੀਚਾਰਜ ਵੀ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ। ਪੁਲਿਸ ਨੇ ਕਿਸਾਨਾਂ 'ਤੇ ਨਾਲ ਹੀ ਪਾਣੀ ਦੀਆਂ ਬੁਛਾੜਾਂ ਵੀ ਜੰਮ ਕੇ ਮਾਰੀਆਂ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਧੱਕਾ-ਮੁੱਕੀ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ ਤੇ ਕੁੱਝ ਪੁਲਿਸ ਮੁਲਾਜ਼ਮਾਂ ਦੇ ਵੀ ਸੱਟਾਂ ਵੱਜੀਆਂ।
ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਕੀਤੀਆਂ ਸੀਲ
ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਬੈਰੀਕੇਡ ਅਤੇ ਸੀਲ ਕਰ ਦਿੱਤਾ ਹੈ। ਕਿਸੇ ਵੀ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਉਹ ਸਥਿਤੀ ਦੇ ਮੱਦੇਨਜ਼ਰ ਨੇੜਿਓਂ ਨਿਗਰਾਨੀ ਰੱਖ ਰਹੇ ਹਨ। ਐਸਐਸਪੀ ਸਮੇਤ ਸੀਨੀਅਰ ਅਧਿਕਾਰੀ ਮੌਕੇ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।
ਕਿਸਾਨਾਂ ਦੀਆਂ ਮੰਗਾਂ ਕੀ ਹਨ ?
- PTC NEWS