Farmers To Block Rail Tracks: ਪੰਜਾਬ ’ਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ, ਇਹ ਹਨ ਕਿਸਾਨਾਂ ਦੀਆਂ ਮੰਗਾਂ
Farmers To Block Rail Tracks: ਸੂਬੇ ਭਰ ’ਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਟ੍ਰੇਨਾਂ ਨੂੰ ਰੋਕਿਆ ਜਾ ਰਿਹਾ ਹੈ। ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇਸ ਸਬੰਧੀ ਐਲਾਨ ਕੀਤਾ ਗਿਆ ਸੀ। ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਦੇ ਪਿੰਡ ਥਾਨੇਵਾਲ ’ਚ ਪੁਲਿਸ ਦੀ ਕਾਰਵਾਈ ਖਿਲਾਫ ਕਿਸਾਨ ਭੜਕੇ ਹੋਏ ਵੀ ਨਜ਼ਰ ਆ ਰਹੇ ਹਨ। ਜਿਸ ਦੇ ਚੱਲਦੇ ਪੁਲਿਸ ਦੀ ਕਾਰਵਾਈ ਦੇ ਖਿਲਾਫ ਰੈਲ ਟਰੈਕ ’ਤੇ ਕਿਸਾਨ ਉਤਰ ਆਏ ਹਨ।
ਮੁਆਵਜ਼ੇ ਦੀ ਕੀਤੀ ਜਾ ਰਹੀ ਮੰਗ
ਦੱਸ ਦਈਏ ਕਿ ਗੁਰਦਾਸਪੁਰ ਦੇ ਨਾਲ ਨਾਲ ਮੋਗਾ ’ਚ ਵੀ ਕਿਸਾਨ ਰੇਲਵੇ ਟ੍ਰੈਕ ’ਤੇ ਉਤਰ ਆਏ ਹਨ। ਕਿਸਾਨਾਂ ਵੱਲੋਂ ਦਿੱਲੀ ਕੱਟੜਾ ਨੈਸ਼ਨਲ ਹਾਈਵੇਅ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋੰ ਇੱਕ ਵਾਰ ’ਚ ਪੂਰਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਯਾਤਰੀ ਹੋ ਰਹੇ ਪਰੇਸ਼ਾਨ
ਉੱਥੇ ਹੀ ਦੂਜੇ ਪਾਸੇ ਰੇਲਵੇ ਟ੍ਰੈਕ ਨੂੰ ਜਾਮ ਕਰਨ ਦੇ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਵੇ ਸਟੇਸ਼ਨ ’ਤੇ ਯਾਤਰੀ ਖੱਜਲ ਖੁਆਰ ਹੋ ਰਹੇ ਹਨ।
ਇਹ ਵੀ ਪੜ੍ਹੋ: Policeman Slaps Woman Video: ਮਹਿਲਾ ਕਿਸਾਨ ਨੂੰ ਥੱਪੜ ਮਾਰਨਾ ਪੁਲਿਸ ਮੁਲਾਜ਼ਮ ਨੂੰ ਪਿਆ ਭਾਰੀ, ਜਾਣੋ ਪੂਰਾ ਮਾਮਲਾ
- PTC NEWS