Rail Roko Andolan : ਰੇਲ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਸਾਨਾਂ ਨੇ 'ਰੇਲ ਰੋਕੋ' ਨੂੰ ਲੈ ਕੇ ਸਟੇਸ਼ਨਾਂ ਦਾ ਪ੍ਰੋਗਰਾਮ ਕੀਤਾ ਜਾਰੀ
Farmer Rail Roko : ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ। ਜਥੇਬੰਦੀਆਂ ਕਣਕ ਦੀ ਬੇਕਦਰੀ ਅਤੇ ਲੁੱਟ ਤੋਂ ਸਖਤ ਨਰਾਜ਼ ਹਨ। ਕਿਸਾਨ ਮਜਦੂਰ ਮੋਰਚਾ ਸਮੇਤ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਐਸਕੇਐਮ ਦੀਆਂ ਜਥੇਬੰਦੀਆਂ ਵੱਲੋਂ ਇਸ ਰੇਲ ਰੋਕੋ ਪ੍ਰੋਗਰਾਮ ਨੂੰ ਸਾਂਝੇ ਤੌਰ 'ਤੇ ਸਮਰਥਨ ਦਾ ਫੈਸਲਾ ਕੀਤਾ ਗਿਆ ਹੈ।
ਦੱਸ ਦਈਏ ਕਿ ਕਿਸਾਨਾਂ (Punjab Farmers) ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ 17 ਅਪ੍ਰੈਲ ਨੂੰ 12 ਵਜੇ ਤੋਂ 03 ਵਜੇ ਤੱਕ ਸਾਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ (Punjab Rail Roko) ਕੀਤਾ ਜਾਵੇਗਾ। ਇਸ ਨੂੰ ਲੈ ਕੇ KMM ਚੈਪਟਰ ਪੰਜਾਬ ਦੀਆਂ ਜਥੇਬੰਦੀਆਂ, SKM ਚੈਪਟਰ ਪੰਜਾਬ ਦੀਆਂ ਪੰਜ ਜਥੇਬੰਦੀਆਂ ਅਤੇ AKM ਪੰਜਾਬ ਦੇ ਸਹਿਯੋਗ ਨਾਲ ਹੋਣ ਵਾਲੇ “ਰੇਲ ਰੋਕੋ” ਪ੍ਰੋਗਰਾਮ ਦਾ ਵੇਰਵਾ ਇਸ ਪ੍ਰਕਾਰ ਹੈ:
ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੰਗਰੂਰ ਵਿੱਚ ਸੰਗਰੂਰ ਵੀ ਅਤੇ ਲੁਧਿਆਣੇ ਦੇ ਵਿੱਚ ਜਗਰਾਓਂ ਸਟੇਸ਼ਨ ਵੀ ਘੇਰਿਆ ਜਾਵੇਗਾ।
- PTC NEWS