Punjab Gets Vande Bharat Express : ਪੰਜਾਬ ਨੂੰ ਮਿਲੀ ਇੱਕ ਹੋਰ ਵੰਦੇ ਭਾਰਤ ਟ੍ਰੇਨ ਦੀ ਸੌਗਾਤ; ਰੇਲ ਮਾਰਗ ਰਾਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਵੀ ਜੋੜਿਆ ਜਾਵੇਗਾ
Punjab Gets Vande Bharat Express : ਦੇਸ਼ ਦੇ ਕੋਨੇ-ਕੋਨੇ ਨੂੰ ਰੇਲਵੇ ਮਾਰਗ ਰਾਹੀਂ ਜੋੜਨ ਲਈ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ ਇਸੇ ਲੜੀ ਤਹਿਤ ਅੱਜ ਪੂਰੇ ਦੇਸ਼ ਵਿੱਚ ਚਾਰ ਬੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਆਨਲਾਈਨ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਪੰਜਾਬ ਦੇ ਮਾਲਵਾ ਨੂੰ ਇੱਕ ਕੋਨੇ ਤੋਂ ਦੂਸਰੇ ਨੂੰ ਜੋੜਨ ਵਾਲੀ ਬੰਦੇ ਭਾਰਤ ਟ੍ਰੇਨ ਬਠਿੰਡਾ ਵਿਖੇ ਪਹੁੰਚੀ ਜੋ ਕਿ ਫਿਰੋਜ਼ਪੁਰ ਤੋਂ ਚੱਲ ਕੇ ਦਿੱਲੀ ਵਾਇਆ ਧੂਰੀ ਅੰਬਾਲਾ ਕੁਰੂਕਸ਼ੇਤਰ ਜਾਵੇਗੀ ਵੀ ਸ਼ਾਮਿਲ ਹੈ ਇਸ ਮੌਕੇ ਇਸ ਬੰਦੇ ਭਾਰਤ ਰੇਲ ਗੱਡੀ ਵਿੱਚ ਸਫਰ ਕਰ ਰਹੇ ਰਹੇ।
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਦੇਸ਼ ਵਾਸੀਆਂ ਲਈ ਬਹੁਤ ਵੱਡੀ ਸੌਗਾਤ ਹੈ ਅਤੇ ਖਾਸ ਕਰ ਪੰਜਾਬ ਨੂੰ ਅਜਿਹੀਆਂ ਤੇਜ਼ ਰਫਤਾਰ ਅਤੇ ਸੁੱਖ ਸਹੂਲਤ ਵਾਲੀਆਂ ਗੱਡੀਆਂ ਤੇ ਬਹੁਤ ਲੋੜ ਸੀ ਉਹਨਾਂ ਕਿਹਾ ਕਿ ਅਤੀ ਆਧੁਨਿਕ ਤਕਨੀਕ ਨਾਲ ਲੈਸ ਬੰਦੇ ਭਾਰਤ ਟ੍ਰੇਨ 160 ਦੀ ਸਪੀਡ ’ਤੇ ਚੱਲਦੀ ਹੈ ਇਸ ਵਿੱਚ ਅਜਿਹੇ ਉਪਕਰਨ ਲਗਾਏ ਗਏ ਹਨ ਕਿ ਇਹ ਕਦੇ ਵੀ ਹਾਦਸੇ ਦਾ ਸ਼ਿਕਾਰ ਨਹੀਂ ਹੋ ਸਕਦੀ ਜੇਕਰ ਕਿਸੇ ਯਾਤਰੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਲਈ ਵਿਸ਼ੇਸ਼ ਮੈਡੀਕਲ ਟੀਮ ਤਿਆਰ ਬਰ ਤਿਆਰ ਹੁੰਦੀ ਹੈ ਯਾਤਰੀਆਂ ਲਈ ਵਿਸ਼ੇਸ਼ ਤੌਰ ਤੇ ਹਰ ਡਿੱਬੇ ਵਿੱਚ ਮਾਈਕ ਲਗਾਏ ਗਏ ਹਨ ਤਾਂ ਜੋ ਉਨਾਂ ਦੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਸੂਬੇ ਭਰ ਵਿੱਚ ਕੇਂਦਰ ਸਰਕਾਰ ਵੱਲੋਂ ਅਜਿਹੇ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਹ ਦਿਖਾਇਆ ਜਾ ਸਕੇ ਕਿ ਕੇਂਦਰ ਸਰਕਾਰ ਪੰਜਾਬ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ ਉਹਨਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਮਾਰਗ ਰਾਹੀਂ ਜੋੜਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਰਾਜਪੁਰਾ ਤੋਂ ਚੰਡੀਗੜ੍ਹ ਰੇਲਵੇ ਲਾਈਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਪੰਜਾਬ ਦੇ ਹੋਰ ਵੀ ਕਈ ਹਿੱਸਿਆਂ ਵਿੱਚ ਰੇਲ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰੇਲ ਮਾਰਗ ਨਾਲ ਜੋੜਿਆ ਜਾ ਸਕੇ, 2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਕੇਂਦਰ ਸਰਕਾਰ ਵੱਲੋਂ ਵੱਡੀ ਪੱਧਰ ਤੇ ਪੰਜਾਬ ਵਿੱਚ ਅਜਿਹੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਣਨ ਦੀ ਸੁੱਖ ਸਹੂਲਤ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ : Amritsar Police ਨੇ NRI ਕਤਲ ਕੇਸ ਸੁਲਝਾਇਆ: ਦੋ ਮੁਲਜ਼ਮ ਗ੍ਰਿਫ਼ਤਾਰ, ਅੱਤਵਾਦੀ ਸੰਗਠਨ KLF ਨਾਲ ਜੁੜਿਆ ਲਿੰਕ
- PTC NEWS