Mon, May 20, 2024
Whatsapp

ਸਕੂਲੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਜਾਗੀ ਮਾਨ ਸਰਕਾਰ, ਛੁੱਟੀਆਂ ਦਾ ਕੀਤਾ ਐਲਾਨ

Written by  KRISHAN KUMAR SHARMA -- January 07th 2024 08:59 PM
ਸਕੂਲੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਜਾਗੀ ਮਾਨ ਸਰਕਾਰ, ਛੁੱਟੀਆਂ ਦਾ ਕੀਤਾ ਐਲਾਨ

ਸਕੂਲੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਜਾਗੀ ਮਾਨ ਸਰਕਾਰ, ਛੁੱਟੀਆਂ ਦਾ ਕੀਤਾ ਐਲਾਨ

School Holidays: ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ (Cold) ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬ ਵਿੱਚ ਹੁਣ ਸਾਰੇ ਸਕੂਲ 15 ਜਨਵਰੀ ਨੂੰ ਖੁੱਲਣਗੇ।

ਸਕੂਲੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਆਇਆ ਫੈਸਲਾ

ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਇਹ ਫੈਸਲਾ ਅੰਮ੍ਰਿਤਸਰ 'ਚ ਇੱਕ ਸਰਕਾਰੀ ਸਕੂਲ ਦੇ ਬੱਚੇ ਦੀ ਮੌਤ ਤੋਂ ਬਾਅਦ ਆਇਆ ਹੈ। ਦੱਸ ਦੇਈਏ ਕਿ ਅੰਮ੍ਰਿਤਸਰ 'ਚ ਇੱਕ ਸਰਕਾਰੀ ਸਕੂਲ ਦੇ ਬੱਚੇ ਦੀ ਠੰਡ ਲੱਗਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਮਾਪਿਆਂ 'ਚ ਬੱਚਿਆਂ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਸੀ। ਅਖੀਰ ਪੰਜਾਬ ਸਰਕਾਰ ਵੱਲੋਂ ਹੁਣ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।


ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਮੁੱਖ ਮੰਤਰੀ (cmbhagwantmann) ਵੱਲੋਂ ਟਵੀਟ ਰਾਹੀਂ ਦੱਸਿਆ ਗਿਆ ਹੈ ਕਿ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ 14 ਜਨਵਰੀ ਤੱਕ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 3 ਵਜੇ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ, ਪਰ ਛੁੱਟੀਆਂ ਨਹੀਂ ਕੀਤੀਆਂ ਗਈਆਂ ਸਨ। ਹਾਲਾਂਕਿ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਵਿੱਚ ਕੜਾਕੇ ਦੀ ਠੰਡ ਦੇ ਕਈ ਅਲਰਟ ਜਾਰੀ ਕੀਤੇ ਗਏ ਸਨ।

-

Top News view more...

Latest News view more...

LIVE CHANNELS
LIVE CHANNELS