Amritsar holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ 8 ਅਕਤੂਬਰ ਨੂੰ ਸਰਕਾਰੀ ਸਥਾਨਕ ਦਾ ਐਲਾਨ ,ਪੜ੍ਹੋ ਪੂਰੀ ਖ਼ਬਰ
Amritsar holiday News : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ 8 ਅਕਤੂਬਰ 2025 ਨੂੰ ਸਥਾਨਕ ਛੁੱਟੀ (Punjab Holiday) ਦਾ ਐਲਾਨ ਕੀਤਾ ਹੈ। ਇਸ ਦਿਨ ਸਕੂਲ ਕਾਲਜ ਅਤੇ ਸਰਕਾਰੀ ਦਫ਼ਤਰ ਆਦਿ ਬੰਦ ਰਹਿਣਗੇ। ਸਰਕਾਰੀ ਹੁਕਮਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸਥਾਨਕ ਪੱਧਰ 'ਤੇ ਇਹ ਛੁੱਟੀ ਐਲਾਨੀ ਗਈ ਹੈ।
ਪੰਜਾਬ ਸਰਕਾਰ ਵਲੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ 8 ਅਕਤੂਬਰ 2025 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਅਕਤੂਬਰ 2025 ਨੂੰ ਜਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਕਤੂਬਰ 2025 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ। 7 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
- PTC NEWS