Holidays In Punjab School: ਜਾਣੋ ਪੰਜਾਬ ਦੇ ਸਕੂਲਾਂ ‘ਚ ਕਦੋਂ ਤੋਂ ਪੈਣਗੀਆਂ ਗਰਮੀਆਂ ਦੀਆਂ ਛੁੱਟੀਆਂ
Summer Vacation In Punjab School: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਪੰਜਾਬ ਭਰ ਦੇ ਸਕੂਲਾਂ ‘ਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਰਹਿਣਗੀਆਂ।
ਨੋਟੀਫਿਕੇਸ਼ਨ ਮੁਤਾਬਿਕ ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਚ ਸਾਲ 2023 ਦੌਰਾਨ ਮਿਤੀ 1 ਜੂਨ 2023 ਤੋਂ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਪੱਤਰ ਨੂੰ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਦੀਆਂ ਵਿੱਚ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ।
ਇਹ ਵੀ ਪੜ੍ਹੋ: Moosewala Murder Accused: ਮੂਸੇਵਾਲਾ ਕਤਲ ਕੇਸ ਦੇ ਉਹ 4 ਮੁਲਜ਼ਮ; ਜਿਨ੍ਹਾਂ ‘ਚੋਂ 2 ਦਾ ਐਨਕਾਉਂਟਰ ਤੇ 2 ਦਾ ਕਤਲ ਹੋਇਆ
- PTC NEWS