Punjab Bus Strike News : ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਅਪਡੇਟ, ਠੇਕਾ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ
Punjab Bus Strike News : ਇੱਕ ਪਾਸੇ ਜਿੱਥੇ ਪੰਜਾਬ ’ਚ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਰੌਣਕਾਂ ਦੇਖਣ ਨੂੰ ਮਿਲ ਰਹੀ ਹੈ ਉੱਥੇ ਹੀ ਦੂਜੇ ਪਾਸੇ ਹੁਣ ਇਨ੍ਹਾਂ ਰੌਣਕਾਂ ਦੇ ਵਿਚਾਲੇ ਆਮ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ। ਦਰਅਸਲ ਪੰਜਾਬ ’ਚ ਸਰਕਾਰੀ ਬੱਸਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ ਜਿਸ ਨੂੰ ਹੁਣ ਠੇਕਾਂ ਮੁਲਾਜ਼ਮਾਂ ਨੇ ਖਤਮ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਿਲੋਮੀਟਰ ਸਕੀਮ ਦੇ ਟੈਂਡਰ ਮੁਲਤਵੀ ਕਰਨ ਦਾ ਭਰੋਸਾ ਮਿਲਣ ਮਗਰੋਂ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਨੂੰ ਮੁਲਤਵੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਥੇਬੰਦੀ ਦੇ ਸੰਘਰਸ਼ਾਂ ਨੂੰ ਵੇਖਦਿਆਂ ਹੋਇਆ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਸਰਕਾਰ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਬਜਟ ਵੀ ਰਿਲੀਜ ਕਰ ਦਿੱਤਾ ਗਿਆ ਹੈ। ਜਿਸਦੇ ਚੱਲਦੇ ਉਨ੍ਹਾਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਦੇ ਹੱਲ ਲਈ 13 ਅਗਸਤ ਨੂੰ ਮੀਟਿੰਗ ਤੈਅ ਕੀਤੀ ਗਈ ਹੈ। ਜੇਕਰ ਇਸ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਨਿਕਲਦਾ ਹੈ ਤਾਂ ਉਹ 14 ਅਗਸਤ ਨੂੰ ਮੁੜ ਤੋਂ ਹੜਤਾਲ ਕਰਨਗੇ। ਪਰ ਹੁਣ ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।
ਠੇਕਾ ਮੁਲਾਜ਼ਮਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ 13 ਅਗਸਤ ਨੂੰ ਮੰਗਾਂ ਦਾ ਹੱਲ ਨਾ ਨਿਕਲਣ ’ਤੇ 14 ਅਗਸਤ ਨੂੰ ਪਹਿਲੇ ਟਾਈਮ ਤੋਂ ਹੜਤਾਲ ਸਮੇਤ 15 ਅਗਸਤ ਨੂੰ ਗੁਲਾਮੀ ਦਿਵਸ ਮਨਾਇਆ ਜਾਵੇਗਾ। ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀਆਂ ਦੇ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਪੈਡਿੰਗ ਮੰਨਾਂ ਨੂੰ ਸਰਕਾਰ ਵੱਲੋਂ ਨਾ ਮੰਨੇ ਜਾਣ ਦੇ ਚੱਲਦੇ ਠੇਕਾਂ ਮੁਲਾਜ਼ਮਾਂ ਵੱਲੋਂ ਇਹ ਐਲਾਨ ਕੀਤਾ ਗਿਆ ਸੀ। ਮੰਗਾਂ ਨੂੰ ਨਾ ਮੰਨੇ ਜਾਣ ਕਾਰਨ ਸੂਬੇ ਭਰ ’ਚ ਸਰਕਾਰੀ ਬੱਸਾਂ ਨੂੰ ਅਣਮਿੱਥੇ ਸਮੇਂ ਲਈ ਬ੍ਰੇਕਾਂ ਲਗਾ ਦਿੱਤੀਆਂ ਗਈਆਂ ਸੀ।
ਦੱਸ ਦਈਏ ਕਿ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ ਮੰਨੀਆਂ ਮੰਗਾਂ ਸਬੰਧੀ ਪੱਤਰ ਜਾਰੀ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਪੱਤਰ ਜਾਰੀ ਨਾ ਹੋਣ ਕਰਕੇ ਪੀਆਰਟੀਸੀ ਤੇ ਪਨਬੱਸ ਦੇ ਠੇਕਾਂ ਮੁਲਾਜ਼ਮਾਂ ਵੱਲੋਂ ਹੁਣ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : Jalandhar News : ANTF ਦੀ ਨਸ਼ਾ ਤਸਕਰਾਂ ਨਾਲ ਮੁੱਠਭੇੜ, ਪੁਲਿਸ ਨੂੰ ਵੇਖਦੇ ਹੀ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ 'ਚ 1 ਜ਼ਖਮੀ, 2 ਫਰਾਰ
- PTC NEWS