Cabinet Meeting: 10 ਜੂਨ ਨੂੰ ਮਾਨਸਾ 'ਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾਣਗੇ ਅਹਿਮ ਫੈਸਲੇ
Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ “ਸਰਕਾਰ ਤੁਹਾਡੇ ਦੁਆਰ” ਤਹਿਤ ਹੋਵੇਗੀ। ਇਸ ਬੈਠਕ 'ਚ ਕਈ ਅਹਿਮ ਫੈਸਲੇ ਲਏ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ ਕਿ ਇਸ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਕੀਤੀ ਜਾਵੇਗੀ।
ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਕੈਬਨਿਟ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਪੰਜਾਬ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਹੋਵੇਗੀ।
ਉਨ੍ਹਾਂ ਆਪਣੇ ਟਵੀਟ ‘ਚ ਲਿਖਿਆ ’ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ ..ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾ…ਬਾਕੀ ਵੇਰਵੇ ਜਲਦੀ...।
ਵਾਅਦੇ ਮੁਤਾਬਕ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ ..ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾ…ਬਾਕੀ ਵੇਰਵੇ ਜਲਦੀ.. — Bhagwant Mann (@BhagwantMann)
June 8, 2023
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ ਸੀ ਅਤੇ ਹੁਣ ਜ਼ਿਲ੍ਹਾ ਮਾਨਸਾ ਵਿਖੇ ਇਹ ਮੀਟਿੰਗ ਕੀਤੀ ਜਾਵੇਗੀ।
- PTC NEWS