Mon, May 20, 2024
Whatsapp

ਮਾਨ ਸਰਕਾਰ ਨੇ ਕਿਉਂ ਰੋਕੀ BJP ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ VRS, ਸਾਹਮਣੇ ਆਇਆ ਵੱਡਾ ਕਾਰਨ

Parampal Kaur Sidhu VRS canceled: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਮਨਜੂਰ ਨਹੀਂ ਕੀਤਾ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦੀ VRS ਨੂੰ ਰੱਦ ਕਰ ਦਿੱਤਾ ਹੈ।

Written by  KRISHAN KUMAR SHARMA -- May 08th 2024 12:00 AM -- Updated: May 08th 2024 09:04 AM
ਮਾਨ ਸਰਕਾਰ ਨੇ ਕਿਉਂ ਰੋਕੀ BJP ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ VRS, ਸਾਹਮਣੇ ਆਇਆ ਵੱਡਾ ਕਾਰਨ

ਮਾਨ ਸਰਕਾਰ ਨੇ ਕਿਉਂ ਰੋਕੀ BJP ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ VRS, ਸਾਹਮਣੇ ਆਇਆ ਵੱਡਾ ਕਾਰਨ

Parampal Kaur Sidhu VRS canceled: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਮਨਜੂਰ ਨਹੀਂ ਕੀਤਾ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦੀਆਂ ਸੇਵਾਵਾਂ ਨੂੰ ਬਹਾਲ ਰੱਖਦਿਆਂ VRS (ਸਮੇਂ ਤੋਂ ਪਹਿਲਾਂ ਸੇਵਾ ਮੁਕਤੀ) ਨੂੰ ਰੱਦ ਕਰ ਦਿੱਤਾ ਹੈ।

ਦੱਸ ਦਈਏ ਕਿ ਪੰਜਾਬ ਦੀ ਮਹਿਲਾ ਆਈਏਐਸ ਪਰਮਪਾਲ ਕੌਰ ਸਿੱਧੂ (IAS Parampal Kaur Sidhu) ਨੇ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਇਸ ਸਮੇਂ ਪੰਜਾਬ ਉਦਯੋਗਿਕ ਵਿਭਾਗ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।


ਪੰਜਾਬ ਕਾਡਰ ਦੀ ਮਹਿਲਾ ਅਧਿਕਾਰੀ ਪਰਮਪਾਲ ਕੌਰ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਪਰਮਪਾਲ ਕੌਰ ਸਿੱਧੂ ਨੇ ਆਪਣਾ ਅਸਤੀਫਾ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜਿਆ ਸੀ, ਜਿਸ ਤੋਂ ਬਾਅਦ ਉਹ ਮਨਜੂਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਗਿਆ, ਪਰ ਅਸਤੀਫੇ ਨੂੰ ਮਨਜ਼ੂਰੀ ਨਹੀਂ ਮਿਲੀ।

ਪੰਜਾਬ ਸਰਕਾਰ ਨੇ ਕਿਉਂ ਰੋਕੀ ਸੇਵਾ ਮੁਕਤੀ

ਸੂਤਰਾਂ ਦਾ ਕਹਿਣਾ ਹੈ ਕਿ ਨੌਕਰੀ ਛੱਡਣ ਲਈ 3 ਮਹੀਨੇ ਦਾ ਨੋਟਿਸ ਪੀਰੀਅਡ ਹੈ ਅਤੇ ਨੌਕਰੀ ਛੱਡਣ ਲੱਗਿਆਂ 3 ਮਹੀਨੇ ਦਾ ਨੋਟਿਸ ਨਹੀਂ ਦਿੱਤਾ ਗਿਆ। ਸਰਕਾਰ ਦਾ ਤਰਕ ਹੈ ਕਿ ਅਧਿਕਾਰੀਆਂ ਦੀ ਪਹਿਲਾਂ ਹੀ ਕਾਫ਼ੀ ਘਾਟ ਹੈ ਅਤੇ ਇਸ ਤਰ੍ਹਾਂ ਕਿਸੇ ਅਧਿਕਾਰੀ ਨੂੰ ਬਿਨਾਂ ਨੋਟਿਸ ਪੀਰੀਅਡ ਪੂਰਾ ਕੀਤਿਆਂ ਫ਼ਾਰਗ ਨਹੀਂ ਕੀਤਾ ਜਾ ਸਕਦਾ।

ਦੱਸ ਦਈਏ ਕਿ ਪਰਮਪਾਲ ਕੌਰ ਸਿੱਧੂ ਨੇ ਬੀਤੇ ਦਿਨੀਂ ਆਈ.ਏ.ਐਸ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੂੰ ਪਾਰਟੀ ਵੱਲੋਂ ਬਠਿੰਡਾ ਹਲਕੇ ਤੋਂ ਟਿਕਟ ਵੀ ਦੇ ਦਿੱਤੀ ਗਈ ਸੀ। ਉਨ੍ਹਾਂ ਦਾ ਅਸਤੀਫ਼ਾ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

- PTC NEWS

Top News view more...

Latest News view more...

LIVE CHANNELS
LIVE CHANNELS