Public Holiday : ਪੰਜਾਬ 'ਚ ਭਲਕੇ ਹੋਵੇਗੀ ਸਰਕਾਰੀ ਛੁੱਟੀ, ਸਕੂਲ- ਕਾਲਜ ਅਤੇ ਹੋਰ ਸੰਸਥਾਵਾਂ ਰਹਿਣਗੀਆਂ ਬੰਦ
Public Holiday : ਪੰਜਾਬ ਵਿੱਚ ਕੱਲ੍ਹ ਯਾਨੀ 29 ਅਪ੍ਰੈਲ (ਮੰਗਲਵਾਰ) ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸਰਕਾਰ ਨੇ 29 ਅਪ੍ਰੈਲ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਅਦਾਰੇ ਬੰਦ ਰਹਿਣਗੇ।
ਭਗਵਾਨ ਪਰਸ਼ੂਰਾਮ ਨੂੰ ਭਗਵਾਨ ਵਿਸ਼ਨੂੰ ਦੇ ਦਸ ਅਵਤਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਜਿਨ੍ਹਾਂ ਦਾ ਜਨਮ ਦਿਹਾੜਾ ਵੈਸਾਖ ਮਹੀਨੇ ਦੇ ਸ਼ੁਕਲ ਪੱਖ ਦੀ ਤ੍ਰਿਤੀਆ ਤਿਥੀ ਨੂੰ ਮਨਾਇਆ ਜਾਂਦਾ ਹੈ। ਦੱਸ ਦੇਈਏ ਕਿ ਪਰਸ਼ੂਰਾਮ ਜਯੰਤੀ ਦੇਸ਼ ਭਰ ਵਿੱਚ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ ਕਿਉਂਕਿ ਇਸ ਦਿਨ ਅਕਸ਼ੈ ਤ੍ਰਿਤੀਆ ਹੈ।
- PTC NEWS