Thu, Oct 10, 2024
Whatsapp

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਜਲਦ ਹੋ ਸਕਦੀਆਂ ਹਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ

Panchayat samti : ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- September 13th 2024 08:30 AM -- Updated: September 13th 2024 09:35 AM
ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਜਲਦ ਹੋ ਸਕਦੀਆਂ ਹਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਜਲਦ ਹੋ ਸਕਦੀਆਂ ਹਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ

Panchayat samti : ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।

ਦੱਸ ਦਈਏ ਕਿ ਇੱਕ ਪਾਸੇ ਪੰਚਾਇਤੀ ਚੋਣਾਂ ਦੇ ਚਰਚੇ ਚੱਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਹੁਣ ਚੇਅਰਮੈਨਾਂ ਦੀ ਥਾਂ ਉਪਰ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਜਿਨਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ। ਇਸ ਲਈ ਹੁਣ ਇਨ੍ਹਾਂ ਦੀਆਂ ਚੋਣਾਂ ਕਰਵਾਉਣੀਆਂ ਜਾਂ ਕੰਮ ਕਾਰ ਚਲਾਉਣ ਦੇ ਲਈ ਪ੍ਰਸ਼ਾਸਕ ਲਗਾਉਣਾ ਜਰੂਰੀ ਹੋ ਗਿਆ ਸੀ।


ਚਰਚਾ ਮੁਤਾਬਕ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਿੱਚ ਵੀ ਪੁੱਜਿਆ ਹੋਇਆ ਹੈ।

ਕਲਿੱਕ ਕਰਕੇ ਦੇਖੇ ਨੋਟੀਫਿਕੇਸ਼ਨ ਦੀਆਂ ਕਾਪੀਆਂ....

ਨੋਟੀਫਿਕੇਸ਼ਨ 1 

ਨੋਟੀਫਿਕੇਸ਼ਨ 2

- PTC NEWS

Top News view more...

Latest News view more...

PTC NETWORK