Sat, Mar 15, 2025
Whatsapp

Drug Trafficking Bulldozer Action : ਪੰਜਾਬ ਸਰਕਾਰ ਵੱਲੋਂ ਬੁਲਡੋਜ਼ਰ ਕਾਰਵਾਈ ’ਤੇ HC ’ਚ ਚੁਣੌਤੀ; 4 ਤਰੀਕ ਨੂੰ ਸੁਣਵਾਈ; ਨਸ਼ਾ ਤਸਕਰਾਂ ਦੇ ਘਰਾਂ ਖਿਲਾਫ ਕਾਰਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਾਰਚ ਨੂੰ ਤੈਅ ਕੀਤੀ ਹੈ। ਇਸ ਦੇ ਨਾਲ ਹੀ, ਪੁਲਿਸ ਨੇ ਸ਼ਨੀਵਾਰ ਨੂੰ ਇੱਕ ਦਿਨ ਵਿੱਚ 290 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

Reported by:  PTC News Desk  Edited by:  Aarti -- March 02nd 2025 05:41 PM
Drug Trafficking Bulldozer Action : ਪੰਜਾਬ ਸਰਕਾਰ ਵੱਲੋਂ ਬੁਲਡੋਜ਼ਰ ਕਾਰਵਾਈ ’ਤੇ HC ’ਚ ਚੁਣੌਤੀ; 4 ਤਰੀਕ ਨੂੰ ਸੁਣਵਾਈ; ਨਸ਼ਾ ਤਸਕਰਾਂ ਦੇ ਘਰਾਂ ਖਿਲਾਫ ਕਾਰਵਾਈ

Drug Trafficking Bulldozer Action : ਪੰਜਾਬ ਸਰਕਾਰ ਵੱਲੋਂ ਬੁਲਡੋਜ਼ਰ ਕਾਰਵਾਈ ’ਤੇ HC ’ਚ ਚੁਣੌਤੀ; 4 ਤਰੀਕ ਨੂੰ ਸੁਣਵਾਈ; ਨਸ਼ਾ ਤਸਕਰਾਂ ਦੇ ਘਰਾਂ ਖਿਲਾਫ ਕਾਰਵਾਈ

Drug Trafficking Bulldozer Action : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ 'ਤੇ ਕੀਤੀ ਜਾ ਰਹੀ ਬੁਲਡੋਜ਼ਰ ਕਾਰਵਾਈ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਤੱਕ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਦਾਇਰ ਕੀਤੀ ਗਈ ਇੱਕ ਜਨਹਿੱਤ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਜਾਇਜ਼ ਹੈ ਪਰ ਇਸਨੂੰ ਢਾਹੁਣਾ ਕਿਸੇ ਵੀ ਪੱਧਰ 'ਤੇ ਜਾਇਜ਼ ਨਹੀਂ ਹੈ। ਸਰਕਾਰ ਦੀ ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਵੀ ਕਿਹਾ ਗਿਆ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 4 ਮਾਰਚ ਨੂੰ ਤੈਅ ਕੀਤੀ ਹੈ। ਇਸ ਦੇ ਨਾਲ ਹੀ, ਪੁਲਿਸ ਨੇ ਸ਼ਨੀਵਾਰ ਨੂੰ ਇੱਕ ਦਿਨ ਵਿੱਚ 290 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਪਟੀਸ਼ਨਕਰਤਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਆਮਦਨ ਤੋਂ ਬਣੀਆਂ ਜਾਇਦਾਦਾਂ ਨੂੰ ਸੀਲ ਕੀਤਾ ਜਾ ਸਕਦਾ ਹੈ ਪਰ ਉਨ੍ਹਾਂ ਨੂੰ ਢਾਹਿਆ ਨਹੀਂ ਜਾ ਸਕਦਾ। ਇਸ ਮਾਮਲੇ ਵਿੱਚ ਪੰਜਾਬ ਸਰਕਾਰ, ਲੁਧਿਆਣਾ ਪ੍ਰਸ਼ਾਸਨ ਅਤੇ ਟਰਾਂਸਪੋਰਟ ਵਿਭਾਗ ਨੂੰ ਧਿਰ ਬਣਾਇਆ ਗਿਆ ਹੈ। ਹੁਣ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰੇਗੀ।

ਹਾਲਾਂਕਿ, ਸਰਕਾਰ ਨੇ ਪਹਿਲਾਂ ਹੀ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਨੂੰ ਚੇਤਾਵਨੀ ਦੇ ਦਿੱਤੀ ਸੀ। ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਨਸ਼ੇ ਵੇਚਣੇ ਬੰਦ ਕਰ ਦੇਣ। ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : Punjab Kisan Andolan 2.0 : ਕਿਸਾਨਾਂ ਨੇ ਸੰਘਰਸ਼ ਨੂੰ ਤੇਜ਼ ਕਰਨ ਦੀ ਬਣਾਈ ਨਵੀਂ ਰਣਨੀਤੀ, ਮੁੜ 100 ਕਿਸਾਨਾਂ ਦਾ ਜਥਾ ਕਰੇਗਾ ਭੁੱਖ ਹੜਤਾਲ, ਹੋਣਗੀਆਂ ਮਹਾਪੰਚਾਇਤਾਂ

- PTC NEWS

Top News view more...

Latest News view more...

PTC NETWORK