Wed, Nov 4, 2026
Whatsapp

DA Hike : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਵਧੀਆ DA

ਸਰਕਾਰ ਵਲੋਂ 3 ਫੀਸਦੀ DA 'ਚ ਵਾਧੇ ਦਾ ਐਲਾਨ

Reported by:  PTC News Desk  Edited by:  Jaswinder Kaur -- November 04th 2026 12:33 PM -- Updated: November 04th 2026 12:36 PM
DA Hike : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਵਧੀਆ DA

DA Hike : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ ਵਧੀਆ DA

DA Hike in Punjab : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ ਡੀ.ਏ. ਦੀ ਤਿੰਨ ਫ਼ੀਸਦੀ ਕਿਸ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਸੰਬਰ ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਇਹ ਵਧਾ ਕੇ ਦਿੱਤਾ ਜਾਵੇਗਾ

ਇਸ ਫ਼ੈਸਲੇ ਦੇ ਨਾਲ ਹੀ ਸੂਬਾ ਸਰਕਾਰ ਨੇ ਦੋ ਮਹੀਨਿਆਂ ਵਿੱਚ ਮੁਲਾਜ਼ਮਾਂ ਦੇ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਐਲਾਨ ਨਾਲ ਮੁਲਾਜ਼ਮਾਂ ਨੂੰ ਵਿੱਤੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : 

Civil Hospital Patti Scam : ਸਿਵਲ ਹਸਪਤਾਲ ਪੱਟੀ 'ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

ਜ਼ਿਕਰਯੋਗ ਹੈ ਕਿ ਸਤੰਬਰ 2026 ਵਿੱਚ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ DA ਵਿੱਚ 8 ਫੀਸਦੀ ਵਾਧੇ ਦਾ ਫੈਸਲਾ ਕੀਤਾ ਸੀ, ਜਿਸ ਨਾਲ ਮਹਿੰਗਾਈ ਭੱਤੇ ਦੀ ਦਰ 42 ਫੀਸਦੀ ਤੋਂ ਵਧ ਕੇ 50 ਫੀਸਦੀ ਹੋ ਗਈ ਸੀ।

ਇਸ ਫ਼ੈਸਲੇ ਦੇ ਨਾਲ ਹੀ ਸੂਬਾ ਸਰਕਾਰ ਨੇ ਦੋ ਮਹੀਨਿਆਂ ਵਿੱਚ ਮੁਲਾਜ਼ਮਾਂ ਦੇ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਸਾਲ 2022 ਵਿੱਚ ਮੁਲਾਜ਼ਮਾਂ ਨੂੰ 28 ਫ਼ੀਸਦ ਡੀ.ਏ. ਦਿੱਤਾ ਜਾਂਦਾ ਸੀ, ਜੋ ਸਾਲ 2026 ਵਿੱਚ ਵੱਧ ਕੇ 53 ਫ਼ੀਸਦ ਹੋ ਗਿਆ ਹੈ। ਇਸ ਨਾਲ ਮੁਲਾਜ਼ਮਾਂ ਨੂੰ ਹਰੇਕ ਮਹੀਨੇ 363 ਕਰੋੜ ਰੁਪਏ ਦਾ ਲਾਭ ਹੋਵੇਗਾ, ਜਦਕਿ ਕੁੱਲ 11 ਫ਼ੀਸਦ ਡੀ.ਏ. ਨਾਲ ਮੁਲਾਜ਼ਮਾਂ ਨੂੰ ਸਾਲਾਨਾ 3988 ਕਰੋੜ ਰੁਪਏ ਦਾ ਲਾਭ ਹੋਵੇਗਾ। 

ਖਬਰ ਦਾ ਅਪਡੇਟ ਜਾਰੀ ਹੈ ....

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK