Sun, Aug 30, 2026
Whatsapp

'ਚੰਡੀਗੜ੍ਹ ਤੋਂ ਸਤੌਜ ਵਾਪਸੀ' : ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਆਰ-ਪਾਰ ਦੀ ਜੰਗ ਦਾ ਐਲਾਨ, ਵੇਖੋ 7 ਸਤੰਬਰ ਤੋਂ ਪੂਰਾ ਸ਼ਡਿਊਲ

Punjab employees Protest : ਮੁਲਾਜ਼ਮ ਜਥੇਬੰਦੀਆਂ ਨੇ ਇਹ ਐਲਾਨ ਲੁਧਿਆਣਾ ਵਿਖੇ ਮੀਟਿੰਗ ਦੌਰਾਨ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕਦੇ ਹੋਏ ਕੀਤਾ। ਇਸ ਦੌਰਾਨ ਜਥੇਬੰਦੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੁਣ ਸੋਸ਼ਲ ਮੀਡੀਆ ਰਾਹੀਂ ਹੀ ਪੰਜਾਬ ਵਿਚੋਂ ਖਤਮ ਕੀਤਾ ਜਾਵੇਗਾ।

Reported by:  PTC News Desk  Edited by:  KRISHAN KUMAR SHARMA -- August 30th 2026 02:53 PM -- Updated: August 30th 2026 03:43 PM
'ਚੰਡੀਗੜ੍ਹ ਤੋਂ ਸਤੌਜ ਵਾਪਸੀ' : ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਆਰ-ਪਾਰ ਦੀ ਜੰਗ ਦਾ ਐਲਾਨ, ਵੇਖੋ 7 ਸਤੰਬਰ ਤੋਂ ਪੂਰਾ ਸ਼ਡਿਊਲ

'ਚੰਡੀਗੜ੍ਹ ਤੋਂ ਸਤੌਜ ਵਾਪਸੀ' : ਸਰਕਾਰੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਆਰ-ਪਾਰ ਦੀ ਜੰਗ ਦਾ ਐਲਾਨ, ਵੇਖੋ 7 ਸਤੰਬਰ ਤੋਂ ਪੂਰਾ ਸ਼ਡਿਊਲ

Punjab employees Protest : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਡੀਏ ਅਤੇ ਹੋਰ ਮੰਗਾਂ ਦੇ ਹੱਲ ਲਈ 7 ਸਤੰਬਰ ਤੱਕ ਪੰਜਾਬ ਸਰਕਾਰ ਨੂੰ ਸਮਾਂ ਦਿੱਤਾ ਹੈ। ਮੁਲਾਜ਼ਮ ਜਥੇਬੰਦੀਆਂ ਨੇ ਇਹ ਐਲਾਨ ਲੁਧਿਆਣਾ ਵਿਖੇ ਮੀਟਿੰਗ ਦੌਰਾਨ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕਦੇ ਹੋਏ ਕੀਤਾ। ਇਸ ਦੌਰਾਨ ਜਥੇਬੰਦੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ, ਸੋਸ਼ਲ ਮੀਡੀਆ ਰਾਹੀਂ ਸੱਤਾ ਵਿੱਚ ਆਈ ਸੀ ਅਤੇ ਹੁਣ ਸੋਸ਼ਲ ਮੀਡੀਆ ਰਾਹੀਂ ਹੀ ਪੰਜਾਬ ਵਿਚੋਂ ਖਤਮ ਕੀਤਾ ਜਾਵੇਗਾ।

'ਸੋਸ਼ਲ ਮੀਡੀਆ ਰਾਹੀਂ ਬਣੀ ਸਰਕਾਰ, ਸੋਸ਼ਲ ਮੀਡੀਆ ਰਾਹੀਂ ਕਰਾਂਗੇ ਖਤਮ'

ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੋਸ਼ਲ ਮੀਡੀਆ ਰਾਹੀਂ ਬਣੀ ਸਰਕਾਰ ਹੈ ਅਤੇ ਹੁਣ ਸੋਸ਼ਲ ਮੀਡੀਆ ਰਾਹੀਂ ਹੀ ਸਰਕਾਰ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ।

ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਾਰੀ ਕੀਤੇ ਗਏ ਸ਼ੋਅਕਾਜ਼ ਨੋਟਿਸਾਂ ਦਾ ਵੀ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਇਸ ਕਾਰਵਾਈ ਦਾ ਸਖ਼ਤ ਜਵਾਬ ਦੇਣਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

'ਖੇਡਾਂ ਵਤਨ ਪੰਜਾਬ ਦੀਆਂ 'ਚ ਨਹੀਂ ਲਵੇਗਾ ਕੋਈ ਮੁਲਾਜ਼ਮ ਹਿੱਸਾ'

ਆਗੂਆਂ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਪੰਜਾਬ ਦੇ ਬਠਿੰਡਾ ਤੋਂ 5 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਕੋਈ ਵੀ ਮੁਲਾਜ਼ਮ ਹਿੱਸਾ ਨਹੀਂ ਲਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੂੰ ਫਲਾਪ ਕੀਤਾ ਜਾਵੇਗਾ। ਨਾਲ ਹੀ ਐਲਾਨ ਕੀਤਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਸਬੰਧਤ ਕਥਿਤ ਪ੍ਰੋਜੈਕਟ ਘੋਟਾਲੇ ਬਾਰੇ ਵੀ ਖੁਲਾਸੇ ਕੀਤੇ ਜਾਣਗੇ।

Chandigarh Panjab University ’ਚ ਵਿਦਿਆਰਥੀ ਚੋਣਾਂ ਤੋਂ ਪਹਿਲਾਂ ਵੱਡੀ ਘਟਨਾ ; ਹੋਸਟਲ 'ਚੋਂ ਮਿਲੀ ਨੌਜਵਾਨ ਦੀ ਲਾਸ਼

ਮੁਲਾਜ਼ਮ ਜਥੇਬੰਦੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸੰਘਰਸ਼ ਨੂੰ ਕਈ ਹੋਰ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਵਿੱਚ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਪੈਨਸ਼ਨਰ, ਅਧਿਆਪਕ ਯੂਨੀਅਨਾਂ, ਆਂਗਣਵਾੜੀ ਵਰਕਰ, ਸੇਵਾਦਾਰ, ਨਗਰ ਨਿਗਮ ਅਤੇ ਸੀਵਰੇਜ ਮੇਨ ਯੂਨੀਅਨਾਂ ਸਮੇਤ ਵੱਖ-ਵੱਖ ਜਥੇਬੰਦੀਆਂ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ।

'ਚੰਡੀਗੜ੍ਹ ਤੋਂ ਸਤੌਜ ਵਾਪਸੀ' ਪ੍ਰੋਗਰਾਮ ਦਾ ਐਲਾਨ

ਮੁਲਾਜ਼ਮ ਜਥੇਬੰਦੀਆਂ ਵੱਲੋਂ ਹੁਣ ਸੰਘਰਸ਼ ਨੂੰ ‘ਭਗਵੰਤ ਮਾਨ ਦੀ ਸਕੱਤਰੇਤ ਤੋਂ ਸਤੌਜ ਵਾਪਸੀ’ ਦਾ ਨਾਮ ਦਿੱਤਾ ਗਿਆ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੰਘਰਸ਼ ਦੀ ਸ਼ੁਰੂਆਤ ਪ੍ਰੈੱਸ ਕਾਨਫਰੰਸ ਰਾਹੀਂ ਕਰ ਦਿੱਤੀ ਗਈ ਹੈ ਅਤੇ ਸਰਕਾਰ ਨੂੰ 7 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਾਰੀ ਕੀਤੇ ਗਏ ਸ਼ੋਅਕਾਜ਼ ਨੋਟਿਸ ਵਾਪਸ ਲਏ ਜਾਣ।

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 7 ਸਤੰਬਰ ਤੱਕ ਨੋਟਿਸ ਵਾਪਸ ਨਾ ਲਏ ਗਏ ਤਾਂ 8 ਸਤੰਬਰ ਨੂੰ ਸਮੂਹਿਕ ਛੁੱਟੀ ਕੀਤੀ ਜਾਵੇਗੀ। ਇਸ ਤੋਂ ਬਾਅਦ ਸੰਘਰਸ਼ ਦੇ ਅਗਲੇ ਪੜਾਅ ਤਹਿਤ 12 ਅਤੇ 13 ਸਤੰਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। 19 ਅਤੇ 20 ਸਤੰਬਰ ਨੂੰ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

ਇਸੇ ਤਰ੍ਹਾਂ 21 ਅਤੇ 22 ਅਕਤੂਬਰ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਮੁਲਾਜ਼ਮ ਜਥੇਬੰਦੀਆਂ ਨੇ 10 ਅਕਤੂਬਰ ਨੂੰ ਸੰਗਰੂਰ ਵਿੱਚ ਵੱਡੀ ਰੈਲੀ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਪਹਿਲਾਂ 30 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਬਾਹਰ ਸਾਰੇ 117 ਵਿਧਾਇਕਾਂ ਅਤੇ ਮੰਤਰੀਆਂ ਨੂੰ ਸੱਦਾ ਦੇ ਕੇ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਜਾਵੇਗੀ।

ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਧਾਇਕਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK