Parvinder Jhota Murder Case : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡਾ ਯੂ-ਟਰਨ; ਹੁਣ CBI ਕਰੇਗੀ ਜਾਂਚ, ਪੀੜਤ ਪਰਿਵਾਰ ਅੱਗੇ ਝੁਕੀ ਸਰਕਾਰ
Parvinder Singh Jhota Murder Case : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah Punjab Visit) ਦੇ ਦੌਰੇ ਨੇ ਪੰਜਾਬ ਦੀ ਸਿਆਸਤ ਨੂੰ ਪੂਰੀ ਤਰ੍ਹਾਂ ਭਖਾਇਆ ਹੋਇਆ ਹੈ। ਨਸ਼ਿਆਂ ਦਾ ਵਿਰੋਧ ਕਰਨ ਨੂੰ ਲੈ ਕੇ ਮਾਰੇ ਗਏ ਤਿੰਨ ਲੋਕਾਂ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਚੱਲ ਰਹੀ ਜੰਗ ਵਿਚਾਲੇ ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਐਨ ਪਹਿਲਾਂ ਸੀਬੀਆਈ ਜਾਂਚ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਹੈ।
ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਧਰਨੇ ਦੇ 9ਵੇਂ ਦਿਨ ਮੰਗ ਮੰਨੀ
ਜਾਣਕਾਰੀ ਅਨੁਸਾਰ, ਪੀੜਤ ਪਰਿਵਾਰ ਅਤੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਲਾਇਆ ਹੋਇਆ ਸੀ ਅਤੇ ਅੱਜ ਧਰਨੇ ਦਾ 9ਵਾਂ ਦਿਨ ਸੀ। ਨਾਲ ਹੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਣੀ ਸੀ। ਪਰੰਤੂ ਪੰਜਾਬ ਸਰਕਾਰ ਨੇ ਲੋਕਾਂ ਦੇ ਰੋਹ ਅਤੇ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਸੀਬੀਆਈ ਜਾਂਚ ਕਰਵਾਉਣ ਦੀ ਗੱਲ ਮਨਜੂਰ ਕਰ ਲਈ।
ਮੁੱਖ ਮੰਤਰੀ ਨੇ ਪੋਸਟ 'ਚ ਕੀ ਲਿਖਿਆ
ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਖੁਦ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਐਕਸ (ਟਵਿੱਟਰ) 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ, ''ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ...ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ...।''

ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਰਕਾਰ ਦੀ ਇਹ ਲੜਾਈ ਆਰ-ਪਾਰ ਦੀ ਹੈ ਅਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ।
ਹਾਲਾਂਕਿ, ਇਸਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਇਸ ਕਤਲ ਨੂੰ ਇੱਕ ਨਿੱਜੀ ਦੁਸ਼ਮਣੀ ਵੱਜੋਂ ਕਤਲ ਦੱਸਿਆ ਗਿਆ ਸੀ, ਪਰੰਤੂ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕੀਤੇ ਜਾਣ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਨਾਲ ਪੰਜਾਬ ਸਰਕਾਰ ਨੂੰ ਯੂਟਰਨ ਲੈਣ ਲਈ ਮਜਬੂਰ ਹੋਣਾ ਪਿਆ।
ਪਰਿਵਾਰ ਨੇ ਸਰਕਾਰ ਅੱਗੇ ਰੱਖੀਆਂ ਸਨ ਮੰਗਾਂ
ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਕੋਲੋਂ ਵੀ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਕਤਲ ਦੇ ਸਾਰੇ ਮੁਲਜ਼ਮਾਂ ਖਿਲਾਫ਼ ਬਾਏ ਨੇਮ ਪਰਚਾ ਦਰਜ ਕਰਨ, 'ਆਪ' ਵਿਧਾਇਕ ਵਿਜੇ ਸਿੰਗਲਾ ਦਾ ਨਾਮ ਦਰਜ ਕਰਨ ਸਮੇਤ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ...
ਮਾਨਸਾ 'ਚ DC ਦੇ ਗੰਨਮੈਨ ਨੇ ਪਹਿਲਾਂ ਪਰਿਵਾਰ ਨੂੰ ਮਾਰੀਆਂ ਗੋਲੀਆਂ, ਫਿਰ ਕੀਤੀ ਖੁਦ ਕੁਸ਼ੀ
Amit Shah Punjab Visit Live : ਅਮਿਤ ਸ਼ਾਹ ਦਾ ਪੰਜਾਬ ਦੌਰਾ ਅੱਜ, ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
- PTC NEWS