ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਰਿਟਾਇਰਡ ਆਈ.ਪੀ.ਐੱਸ ਅਤੇ ਪੀ.ਪੀ.ਐੱਸ.ਸੀ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ, ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਕਮੇਟੀ ਵਿਚ ਸ਼ਾਮਲ ਸਨ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾਈ ਰੱਖੇਗੀ।
- PTC NEWS