Transers : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 31 IAS ਤੇ PCS ਅਧਿਕਾਰੀਆਂ ਦਾ ਤਬਾਦਲਾ, ਵੇਖੋ ਪੂਰੀ ਸੂਚੀ
ਪੰਜਾਬ ਸਰਕਾਰ ਨੇ ਤਿੰਨ ਡਿਪਟੀ ਕਮਿਸ਼ਨਰਾਂ ਸਮੇਤ 31 ਆਈਏਐਸ/ਪੀਸੀਐਸ/ਆਈਐਫਐਸ ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆਂ ਵੱਲੋਂ ਜਾਰੀ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਵਿੱਚ ਤਿਨ ਡਿਪਟੀ ਕਮਿਸ਼ਨਰ ਵੀ ਬਦਲੇ ਗਏ ਹਨ, ਜਿਨ੍ਹਾਂ ਵਿੱਚ ਕੁਲਵੰਤ ਸਿੰਘ (2012-ਆਈਏਐਸ), ਡਿਪਟੀ ਕਮਿਸ਼ਨਰ ਮਾਨਸਾ, ਨੂੰ ਆਈਏਐਸ ਜੀ.ਐਸ. ਖਹਿਰਾ ਦੀ ਥਾਂ 'ਤੇ ਸਥਾਨਕ ਸਰਕਾਰਾਂ, ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸੰਦੀਪ ਰਿਸ਼ੀ (2015-ਆਈਏਐਸ), ਡਿਪਟੀ ਕਮਿਸ਼ਨਰ ਸੰਗਰੂਰ, ਨੂੰ ਕਮਿਸ਼ਨਰ, ਨਗਰ ਨਿਗਮ, ਜਲੰਧਰ ਵਜੋਂ ਤਬਦੀਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸ਼ੌਕਤ ਅਹਿਮਦ ਖਾਨ (2013-ਆਈਏਐਸ), ਡਿਪਟੀ ਕਮਿਸ਼ਨਰ ਬਠਿੰਡਾ, ਨੂੰ ਪੰਜਾਬ ਵਕਫ਼ ਬੋਰਡ, ਚੰਡੀਗੜ੍ਹ ਦੇ ਸੀਈਓ ਦੇ ਚਾਰਜ ਤੋਂ ਇਲਾਵਾ ਵਿਸ਼ੇਸ਼ ਸਕੱਤਰ, ਵਿੱਤ ਵਜੋਂ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਤਬਦੀਲ/ਤੈਨਾਤ ਕੀਤੇ ਅਧਿਕਾਰੀਆਂ ਦੀ ਸੂਚੀ... ਕਰੋ ਕਲਿੱਕ
- PTC NEWS