ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 7 ਆਈ.ਪੀ.ਐਸ ਅਧਿਕਾਰੀਆਂ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ ਦੇ ਪੱਧਰ-16 ਦੇ ਰੈਂਕ 'ਤੇ ਪਦਉੱਨਤ ਕਰਕੇ ਤਨਖਾਹ ਮੈਟ੍ਰਿਕਸ ਦੇ ਲੈਵਲ-16 ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਆਈ.ਪੀ.ਐਸ ਅਧਿਕਾਰੀਆਂ ਗੁਰਪ੍ਰੀਤ ਕੌਰ ਦਿਓ, ਵਰਿੰਦਰ ਕੁਮਾਰ, ਈਸ਼ਵਰ ਸਿੰਘ, ਜਤਿੰਦਰ ਕੁਮਾਰ ਜੈਨ, ਸਤੀਸ਼ ਕੁਮਾਰ ਅਸਥਾਨਾ, ਸ਼ਸ਼ੀ ਪ੍ਰਭਾ ਦਿਵੇਦੀ ਅਤੇ ਰਾਜਿੰਦਰ ਨਾਮਦੇਓ ਢੋਕੇ ਨੂੰ ਤੁਰੰਤ ਪ੍ਰਭਾਵ ਨਾਲ ਤਰੱਕੀ ਦੇ ਦਿੱਤੀ ਗਈ ਹੈ।