ਪੰਜਾਬ ’ਚ 8 ਅਪ੍ਰੈਲ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ
Birth Anniversary Shri Guru Nabha Das Ji : ਪੰਜਾਬ ਵਿਚ ਭਲਕੇ ਯਾਨੀ ਕਿ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।
ਦੱਸ ਦਈਏ ਕਿ 8 ਅਪ੍ਰੈਲ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਜਿਸ ਦੇ ਚੱਲਦੇ ਸਰਕਾਰ ਵੱਲੋਂ ਸੂਬੇ ਭਰ ’ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ: ਮੁਕੇਰੀਆਂ ਦੇ ਵਿਨੋਦ ਠਾਕੁਰ ਨੇ ਚਮਕਾਇਆ ਪੰਜਾਬ ਦਾ ਨਾਂ, ਅਮਰੀਕਾ ਦੀ ਫੌਜ 'ਚ ਹੋਈ ਭਰਤੀ
-