Advertisment

ਪੰਜਾਬ ਸਰਕਾਰ ਦਾ ਅਹਿਮ ਐਲਾਨ, 26 ਜਨਵਰੀ ਤੱਕ ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ

author-image
Pardeep Singh
Updated On
New Update
ਪੰਜਾਬ ਸਰਕਾਰ ਦਾ ਅਹਿਮ ਐਲਾਨ , 26 ਜਨਵਰੀ ਤੱਕ ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ
Advertisment

ਚੰਡੀਗੜ੍ਹ: ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੋਰ 500 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਤੱਕ ਸੂਬੇ ਵਿੱਚ 500 ਕਲੀਨਿਕ ਲੋਕਾਂ ਦੇ ਹਵਾਲੇ ਕੀਤੇ ਜਾਣਗੇ।

Advertisment

ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ 15 ਅਗਸਤ ਨੂੰ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ। ਪਿਛਲੇ ਚਾਰ ਮਹੀਨਿਆਂ ਦੌਰਾਨ ਪੰਜ ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰ ਚੁੱਕੇ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲਿਆ ਹੈ ਅਤੇ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਅੱਠ ਹਜ਼ਾਰ ਨੂੰ ਪਾਰ ਕਰ ਗਈ ਹੈ।

ਹੁਣ ਤੱਕ 5,35,487 ਆਮ ਲੋਕ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 69,870 ਲੋਕਾਂ ਦੇ ਵੱਖ-ਵੱਖ ਟੈਸਟ ਕਰਵਾਏ ਜਾ ਚੁੱਕੇ ਹਨ। ਸਭ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਾਲੀ ਮੋਹਰੀ ਹੈ।

ਅੰਕੜਿਆਂ ਅਨੁਸਾਰ 14 ਨਵੰਬਰ ਤੱਕ ਮੁਹਾਲੀ ਨੇ 80,406 ਮਰੀਜ਼ਾਂ ਦਾ ਇਲਾਜ ਕੀਤਾ ਹੈ ਅਤੇ 11,045 ਟੈਸਟ ਕੀਤੇ ਹਨ, ਜਦੋਂ ਕਿ ਜ਼ਿਲ੍ਹਾ ਲੁਧਿਆਣਾ 65,861 ਮਰੀਜ਼ਾਂ ਦੇ ਇਲਾਜ ਅਤੇ 5,603 ਕਲੀਨਿਕਲ ਟੈਸਟਾਂ ਨਾਲ ਦੂਜੇ ਨੰਬਰ 'ਤੇ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ 44,223 ਮਰੀਜ਼ਾਂ ਅਤੇ 5,922 ਕਲੀਨਿਕਲ ਟੈਸਟਾਂ ਨਾਲ ਤੀਜੇ ਨੰਬਰ 'ਤੇ ਹੈ। 

- PTC NEWS
latest-news punjabi-news-punjabi-news mohalla-clinics-location
Advertisment

Stay updated with the latest news headlines.

Follow us:
Advertisment