Punjab sugarcane Price: ਪੰਜਾਬ ਸਰਕਾਰ ਵੱਲੋਂ ਗੰਨੇ ਦੇ ਰੇਟ 'ਚ 10 ਰੁਪਏ ਦਾ ਕੀਤਾ ਵਾਧਾ
Punjab sugarcane Price: ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਮਿਲੇਗਾ।
ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ!
ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ 'ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ।
ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ 'ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।… pic.twitter.com/8EuEPnQICw — Bhagwant Mann (@BhagwantMann) November 25, 2024
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕੀਮਤ ਦਿੱਤੀ ਹੈ ਅਤੇ ਹੁਣ ਵੀ ਏਸੇ ਦਿਸ਼ਾ ਵਿੱਚ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਨੇ ਦੀਆਂ ਅਗੇਤੀਆਂ ਕਿਸਮਾਂ ਲਈ ਕਿਸਾਨਾਂ ਨੂੰ 401 ਰੁਪਏ ਪ੍ਰਤੀ ਕੁਇੰਟਲ ਅਤੇ ਗੰਨੇ ਦੀਆਂ ਦਰਮਿਆਨੀਆਂ-ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਭਾਅ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੰਨੇ ਦੀ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਸ਼ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਵੱਡਾ ਲਾਭ ਹੋਵੇਗ।
- PTC NEWS