Fri, Oct 11, 2024
Whatsapp

Unnat Kisan App : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਾਂਚ ਕੀਤਾ 'ਉੱਨਤ ਕਿਸਾਨ' ਐਪ

Unnat Kisan App : ਪੰਜਾਬ ਸਰਕਾਰ ਵੱਲੋਂ ਸੋਮਵਾਰ ਕਿਸਾਨਾਂ ਲਈ ਵੱਡੀ ਸਹੂਲਤ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ 'ਉਨੱਤ ਕਿਸਾਨ' ਐਪ ਲਾਂਚ ਕੀਤੀ ਗਈ ਹੈ।

Reported by:  PTC News Desk  Edited by:  KRISHAN KUMAR SHARMA -- September 30th 2024 03:18 PM -- Updated: September 30th 2024 03:22 PM
Unnat Kisan App : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਾਂਚ ਕੀਤਾ 'ਉੱਨਤ ਕਿਸਾਨ' ਐਪ

Unnat Kisan App : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਲਾਂਚ ਕੀਤਾ 'ਉੱਨਤ ਕਿਸਾਨ' ਐਪ

Unnat Kisan App : ਪੰਜਾਬ ਸਰਕਾਰ ਵੱਲੋਂ ਸੋਮਵਾਰ ਕਿਸਾਨਾਂ ਲਈ ਵੱਡੀ ਸਹੂਲਤ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ 'ਉਨੱਤ ਕਿਸਾਨ' ਐਪ ਲਾਂਚ ਕੀਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਐਕਸ 'ਤੇ ਜਾਣਕਾਰੀ ਦਿੱਤੀ।

ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ, ''ਅੱਜ ਪਰਾਲ਼ੀ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ...ਆਉਣ ਵਾਲੇ ਦਿਨਾਂ 'ਚ ਪਰਾਲ਼ੀ ਦੇ ਮਸਲੇ ਨੂੰ ਲੈਕੇ ਕਿਸਾਨਾਂ ਨੂੰ ਜਾਗਰੂਕ ਕਰਨ ਨੂੰ ਲੈਕੇ ਚਰਚਾ ਹੋਈ...ਸਾਰੇ DCs ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਨੇ...ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਾਈ ਜਾਵੇਗੀ, ਜਿਸ ਲਈ 'ਉੱਨਤ ਕਿਸਾਨ' ਐਪ ਲਾਂਚ ਕੀਤਾ ਗਿਆ ਹੈ...''


ਉਨ੍ਹਾਂ ਅੱਗੇ ਕਿਹਾ, ''ਪੰਜਾਬ ਦਾ ਕਿਸਾਨ ਲਗਾਤਾਰ ਜਾਗਰੂਕ ਹੋ ਰਿਹਾ ਹੈ ਤੇ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਘੱਟ ਰਹੀਆ ਨੇ ਤੇ ਹੋਰ ਵੀ ਘਟਾਵਾਂਗੇ…''

- PTC NEWS

Top News view more...

Latest News view more...

PTC NETWORK