Tue, Oct 6, 2026
Whatsapp

ਹਾਈ ਕੋਰਟ ਦੇ ਆਦੇਸ਼ਾਂ ਖ਼ਿਲਾਫ਼ ‘ਸੁਪਰੀਮ ਕੋਰਟ’ ਪਹੁੰਚੀ ਪੰਜਾਬ ਸਰਕਾਰ

Punjab News: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦੇ ਦਿੱਤੀ ਗਈ ਹੈ

Reported by:  PTC News Desk  Edited by:  Amritpal Singh -- October 06th 2026 02:15 PM
ਹਾਈ ਕੋਰਟ ਦੇ ਆਦੇਸ਼ਾਂ ਖ਼ਿਲਾਫ਼ ‘ਸੁਪਰੀਮ ਕੋਰਟ’ ਪਹੁੰਚੀ ਪੰਜਾਬ ਸਰਕਾਰ

ਹਾਈ ਕੋਰਟ ਦੇ ਆਦੇਸ਼ਾਂ ਖ਼ਿਲਾਫ਼ ‘ਸੁਪਰੀਮ ਕੋਰਟ’ ਪਹੁੰਚੀ ਪੰਜਾਬ ਸਰਕਾਰ

Punjab News: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦੇ ਦਿੱਤੀ ਗਈ ਹੈ, ਜਿਨ੍ਹਾਂ ਹੁਕਮਾਂ ਤਹਿਤ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ’ਚ ਲੈਣ-ਦੇਣ, ਅਨੁਕੂਲ ਨੀਤੀਆਂ ਬਣਾਉਣ ਅਤੇ ਟੈਂਡਰਾਂ ’ਚ ਰਿਸ਼ਵਤ ਆਦਿ ਦੇ ਦੋਸ਼ਾਂ ਦੀ ਜਾਂਚ ਸੀਬੀਆਈ (CBI) ਨੂੰ ਸੌਂਪੀ ਗਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਬਿਨਾਂ ਦੇਰੀ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ‘ਆਪ’ ਸਰਕਾਰ ਨੇ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਹਾਈ ਕੋਰਟ ਦੇ ਲੰਘੇ ਕੱਲ੍ਹ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਹਾਈ ਕੋਰਟ ਨੇ ਲੰਘੇ ਕੱਲ੍ਹ ਸੀਬੀਆਈ ਨੂੰ ਐੱਫਆਈਆਰ ਦਰਜ ਕਰਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰਨ ਲਈ ਕਿਹਾ ਅਤੇ ਅਦਾਲਤ ਨੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਅਦਾਲਤ ਨੂੰ ਸੌਂਪਣ ਲਈ ਕਿਹਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਅਮਰਿੰਦਰ ਸਰਕਾਰ ਨੇ ਨਵੰਬਰ 2020 ’ਚ ਸੀਬੀਆਈ ਨੂੰ ਪੰਜਾਬ ’ਚ ਜਾਂਚ ਕਰਨ ਲਈ ਦਿੱਤੀ ‘ਆਮ ਸਹਿਮਤੀ’ ਵਾਪਸ ਲੈ ਲਈ ਸੀ, ਜਿਸ ਕਰਕੇ ਸੀਬੀਆਈ ਕੋਲ ਇਸ ਮਾਮਲੇ ’ਚ ਜਾਂਚ ਕਰਨ ਦਾ ਅਧਿਕਾਰ ਖੇਤਰ ਨਹੀਂ ਹੈ।

ਹੋਰ ਪੜ੍ਹੋ- Dearness Allowance : ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਪਰਾਧਿਕ ਮਾਣਹਾਨੀ ਦਾ ਨੋਟਿਸ ਕੀਤਾ ਜਾਰੀ, ਪੜ੍ਹੋ ਅਦਾਲਤ ਦੀ ਪੂਰੀ ਕਾਰਵਾਈ

ਚੇਤੇ ਰਹੇ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਇਸ ਮਾਮਲੇ ’ਤੇ ਸਾਰੀਆਂ ਧਿਰਾਂ ਦੇ ਵਿਸਥਾਰਤ ਪੱਖ ਤੇ ਦਲੀਲਾਂ ਸੁਣਨ ਮਗਰੋਂ 14 ਸਤੰਬਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਸੋਮਵਾਰ ਨੂੰ ਫ਼ੈਸਲਾ ਸੁਣਾਇਆ ਸੀ। ਬੈਂਚ ਨੇ ਫ਼ੈਸਲੇ ’ਚ ਕਿਹਾ ਕਿ ਇਸ ਮਾਮਲੇ ’ਚ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਹੁਦੇਦਾਰਾਂ ਦਾ ਜ਼ਿਕਰ ਹੋਣ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਪੰਜਾਬ ਪੁਲਿਸ ਨਹੀਂ ਕਰ ਸਕਦੀ। ਨਿਰਪੱਖਤਾ ਲਈ ਮਾਮਲਾ ਸੀਬੀਆਈ ਹਵਾਲੇ ਕੀਤਾ ਜਾਂਦਾ ਹੈ।

ਹਾਈ ਕੋਰਟ ਨੇ ਈਡੀ ਵੱਲੋਂ ਪੀਐੱਮਐੱਲਏ (PMLA) ਦੀ ਧਾਰਾ 66(2) ਤਹਿਤ ਸਾਂਝੀ ਕੀਤੀ ਜਾਣਕਾਰੀ ਦੇ ਅਧਾਰ ’ਤੇ ਸੀਬੀਆਈ ਨੂੰ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਸਨ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK