Tue, Mar 28, 2023
Whatsapp

Bikram Singh Majithia: ਅਜਨਾਲਾ ਦੀ ਘਟਨਾ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਬਿਕਰਮ ਸਿੰਘ ਮਜੀਠੀਆ

Written by  Pardeep Singh -- February 24th 2023 04:13 PM
Bikram Singh Majithia: ਅਜਨਾਲਾ ਦੀ ਘਟਨਾ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਬਿਕਰਮ ਸਿੰਘ ਮਜੀਠੀਆ

Bikram Singh Majithia: ਅਜਨਾਲਾ ਦੀ ਘਟਨਾ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਜਨਾਲਾ ਘਟਨਾ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਕੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਅਜਨਾਲਾ ਵਿੱਚ ਜੋ ਘਟਨਾ ਹੋਈ ਹੈ ਉਹ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿੱਜੀ ਲੜਾਈ 'ਚ ਪਾਵਨ ਸਰੂਪ ਦੀ ਆੜ ਲਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣਾ ਹੀ ਬੇਅਦਬੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਵਿੱਚ ਨਸ਼ੇੜੀ ਹਵਾਲਾਤੀ ਹੁੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ ਇਸ ਲਈ ਆਮ ਆਦਮੀ ਪਾਰਟੀ ਜਿੰਮੇਵਾਰ ਹੈ।

ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਜਲੂਪੁਰ ਖੇੜਾ ਤੋਂ ਚੱਲ ਕੇ ਥਾਣੇ ਪਹੁੰਚੇ ਸਨ ਇਸ ਵਿਚਕਾਰ ਕਿਓ ਨਹੀਂ ਰੋਕਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਦੇ ਸਿੱਖ ਨੂੰ ਸ਼ੋਭਾ ਨਹੀਂ ਦਿੰਦਾ ਕਿ ਪਾਵਨ ਸਰੂਪ ਦੀ ਆੜ ਲਈ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵਾਲੇ ਵੀ ਸਿੱਖ ਹਨ ਉਨ੍ਹਾਂ ਉੱਤੇ ਹਮਲਾ ਕਿਓਂ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮਾਂ ਉੱਤੇ ਹਮਲਾ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਾਰੀ ਘਟਨਾ ਸਰਕਾਰਾਂ ਦੀ ਮਿਲੀਭੁਗਤ ਨਾਲ ਹੋਈ ਹੈ। 


ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਵਾਲੇ ਮਹਾਪੁਰਸ਼ ਸਨ ਉਨ੍ਹਾਂ ਦੀ ਨਕਲ ਕਰਕੇ ਕੋਈ ਸੰਤ-ਸਿਪਾਹੀ ਨਹੀਂ ਬਣ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਦੀ ਮਿਲੀਭੁਗਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿਰਫ਼ ਢੋਂਗੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜਾ ਨਕਲ ਕਰਦਾ ਹੈ ਉਹ ਕਦੇ ਅਸਲ ਨਹੀ ਬਣ ਜਾਂਦਾ ਹੈ।

ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਐੱਸਐਸਪੀ ਦਾ ਕਹਿਣਾ ਹੈ ਕਿ ਪਰਚਾ ਗਲਤ ਕੀਤਾ ਗਿਆ ਸੀ ਤਾਂ ਹੁਣ ਫਿਰ ਪੁਲਿਸ ਖਿਲਾਫ਼ ਕਾਰਵਾਈ ਹੋਵੇਗੀ। 

- PTC NEWS

adv-img

Top News view more...

Latest News view more...