MP Amritpal Singh ’ਤੇ ਦੂਜੀ ਵਾਰ ਲਾਈ NSA ਨੂੰ ਪੰਜਾਬ ਸਰਕਾਰ ਨੇ ਦੱਸਿਆ 'ਸਹੀ', ਕਿਹਾ- ਜੇਲ੍ਹ ’ਚ ਅੰਮ੍ਰਿਤਪਾਲ ਗਰਮਖਿਆਲੀਆਂ ਦੇ ਸਪੰਰਕ ’ਚ
MP Amritpal Singh : ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਾਖਿਲ ਕੀਤਾ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਈ।
ਇਸ ਸਬੰਧੀ ਪੰਜਾਬ ਸਰਕਾਰ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਆਪਣਾ ਜਵਾਬ ਦਾਖਿਲ ਕਰਦੇ ਹੋਏ ਕਿਹਾ ਕਿ ਉਨ੍ਹਾਂ ’ਤੇ ਨਵੇਂ ਸਿਰੇ ਤੋਂ ਲਗਾਇਆ ਗਿਆ ਐਨਐਸਏ ਬਿਲਕੁੱਲ ਸਹੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਉਹ ਜੇਲ੍ਹ ਤੋਂ ਬਾਹਰ ਗਰਮਖਿਆਲੀ ਨਾਲ ਸੰਪਰਕ ਵਿੱਚ ਰਿਹਾ ਹੈ। ਜੇਲ੍ਹ ਵਿੱਚ ਉਸ ਕੋਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਉਸ ਦੇ ਖਿਲਾਫ ਕਈ ਖੁਫੀਆ ਸੂਚਨਾਵਾਂ ਹਨ, ਜੇਕਰ ਹਾਈਕੋਰਟ ਹੁਕਮ ਕਰਦਾ ਹੈ ਤਾਂ ਪੂਰੀ ਜਾਣਕਾਰੀ ਸੀਲਬੰਦ ਲਿਫਾਫੇ 'ਚ ਹਾਈਕੋਰਟ ਨੂੰ ਸੌਂਪੀ ਜਾਵੇਗੀ।
ਸੁਣਵਾਈ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀਆਂ ਦੀ ਪਟੀਸ਼ਨਾਂ ’ਤੇ ਜਵਾਬ ਦਾਇਰ ਕਰਨ ਦੇ ਲਈ ਸਮਾਂ ਮੰਗਿਆ ਹੈ।
ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਦੇ ਜਵਾਬ ਨੂੰ ਰਿਕਾਰਡ ’ਚ ਲੈਂਦੇ ਹੋਏ ਸੁਣਵਾਈ 18 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 18 ਸਤੰਬਰ ਨੂੰ ਸਰਬਜੀਤ ਉਰਫ ਦਲਜੀਤ ਕਲਸੀ ਦੀ ਪਟੀਸ਼ਨਾਂ ਦੇ ਨਾਲ ਹੁਣ ਇਨ੍ਹਾਂ ਸਾਰਿਆਂ ਦੀ ਪਟੀਸ਼ਨ ’ਤੇ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ : Punjab Teachers Get Award : ਪੰਜਾਬ ਦੇ ਦੋ ਅਧਿਆਪਕਾਂ ਨੂੰ ਨੈਸ਼ਨਲ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਤ, ਜਾਣੋ ਇਨ੍ਹਾਂ ਦੇ ਸੰਘਰਸ਼ ਦੀ ਕਹਾਣੀ
- PTC NEWS