Sat, Feb 28, 2026
Whatsapp

Punjab Governmnet School ਦਾ ਬਦਲਿਆ ਸਮਾਂ, ਜਾਣੋ ਹੁਣ ਕਿਸ ਸਮੇਂ ਖੁੱਲ੍ਹਣਗੇ ਸਕੂਲ ਤੇ ਕਦੋਂ ਹੋਵੇਗੀ ਛੁੱਟੀ

ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ।

Reported by:  PTC News Desk  Edited by:  Aarti -- February 28th 2026 10:27 AM -- Updated: February 28th 2026 11:38 AM
Punjab Governmnet School ਦਾ ਬਦਲਿਆ ਸਮਾਂ, ਜਾਣੋ ਹੁਣ ਕਿਸ ਸਮੇਂ ਖੁੱਲ੍ਹਣਗੇ ਸਕੂਲ ਤੇ ਕਦੋਂ ਹੋਵੇਗੀ ਛੁੱਟੀ

Punjab Governmnet School ਦਾ ਬਦਲਿਆ ਸਮਾਂ, ਜਾਣੋ ਹੁਣ ਕਿਸ ਸਮੇਂ ਖੁੱਲ੍ਹਣਗੇ ਸਕੂਲ ਤੇ ਕਦੋਂ ਹੋਵੇਗੀ ਛੁੱਟੀ

Punjab Governmnet School Timing News : ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ। ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।


ਜਾਰੀ ਹਦਾਇਤਾਂ ਅਨੁਸਾਰ, ਪ੍ਰਾਇਮਰੀ ਸਕੂਲ ਹੁਣ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਤੈਅ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸਾਰੇ ਸਰਕਾਰੀ ਸਕੂਲਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਲਗਾਉਣ ਅਤੇ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

- PTC NEWS

Top News view more...

Latest News view more...

PTC NETWORK
PTC NETWORK