Sat, Aug 16, 2025
Whatsapp

Sri Darbar Sahib ਨੂੰ ਮਿਲ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਲੋਕਾਂ ਸਾਹਮਣੇ ਰੱਖੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

Sri Kiratpur Sahib News : ਬਾਲਾ ਪ੍ਰੀਤਮ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕਰਨ ਇੱਥੇ ਗੁਰਦੁਆਰਾ ਸੀਸ ਮਹਿਲ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ 'ਤੇ ਈਮੇਲ ਰਾਹੀ ਆ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਸਰਕਾਰ ਕੋਲ ਵੱਡੇ ਹੀਲੇ ਵਸੀਲੇ ਹਨ ਤੇ ਸਰਕਾਰ ਕੁਝ ਘੰਟਿਆਂ 'ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ

Reported by:  PTC News Desk  Edited by:  Shanker Badra -- July 19th 2025 01:51 PM
Sri Darbar Sahib ਨੂੰ ਮਿਲ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਲੋਕਾਂ ਸਾਹਮਣੇ ਰੱਖੇ :  ਐਡਵੋਕੇਟ ਹਰਜਿੰਦਰ ਸਿੰਘ ਧਾਮੀ

Sri Darbar Sahib ਨੂੰ ਮਿਲ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਲੋਕਾਂ ਸਾਹਮਣੇ ਰੱਖੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

Sri Kiratpur Sahib News : ਬਾਲਾ ਪ੍ਰੀਤਮ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕਰਨ ਇੱਥੇ ਗੁਰਦੁਆਰਾ ਸੀਸ ਮਹਿਲ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ 'ਤੇ ਈਮੇਲ ਰਾਹੀ ਆ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਸਰਕਾਰ ਕੋਲ ਵੱਡੇ ਹੀਲੇ ਵਸੀਲੇ ਹਨ ਤੇ ਸਰਕਾਰ ਕੁਝ ਘੰਟਿਆਂ 'ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ।

ਉਹਨਾਂ ਮੰਗ ਕੀਤੀ ਕਿ ਸ੍ਰੀ ਦਰਬਾਰ ਸਾਹਿਬ 'ਤੇ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਜਲਦ ਲੋਕਾਂ ਦੇ ਸਾਹਮਣੇ ਰੱਖੇ ਤਾਂ ਜੋ ਇਸ ਘਟਨਾਕ੍ਰਮ ਪਿੱਛੇ ਲੁਕੀ ਸਾਜ਼ਿਸ਼ ਦਾ ਲੋਕਾਂ ਨੂੰ ਪਤਾ ਲੱਗ ਸਕੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੇਸ਼ੱਕ ਪਿਛਲੇ ਪੰਜ ਦਿਨ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਪ੍ਰੰਤੂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਵਿੱਚ ਕੋਈ ਕਮੀ ਨਹੀਂ ਹੋਈ। 


ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਉਹ ਧਾਰਮਿਕ ਅਸਥਾਨ ਹੈ, ਜਿੱਥੇ ਦੁਨੀਆਂ ਦੇ ਹਰ ਧਰਮ ਦੇ ਲੋਕ ਨਤਮਸਤਕ ਹੁੰਦੇ ਹਨ ਤੇ ਇੱਥੋਂ ਗੁਰੂ ਸਾਹਿਬ ਦਾ ਅਸ਼ੀਰਵਾਦ ਮਿਲਦਾ ਹੈ। ਇਸ ਲਈ ਜਿੱਥੇ ਸਿੱਖ ਲਗਾਤਾਰ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪੁੱਜਦੇ ਹਨ ,ਉੱਥੇ ਹੀ ਬਾਕੀ ਦੇ ਧਰਮਾਂ ਦੇ ਲੋਕ ਵੀ ਉਸੇ ਤਰ੍ਹਾਂ ਲਗਾਤਾਰ ਸੰਗਤੀ ਰੂਪ 'ਚ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ 'ਤੇ ਮਨਾਏ ਜਾ ਰਹੇ ਹਨ ਤੇ ਇਹਨਾਂ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਬੇ ਦੇ ਮੁੱਖ ਮੰਤਰੀ ਸਮੇਤ ਹੋਰ ਉਹਨਾਂ ਦੇ ਉੱਚ ਅਹੁਦਿਆਂ 'ਤੇ ਬਿਰਾਜਮਾਨ ਲੋਕਾਂ ਨੂੰ ਮਿਲ ਕੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਮਨਾਉਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰ ਖੇਤਰ ਹੈ ਤੇ ਸਰਕਾਰ ਨੂੰ ਇਸ ਵਿੱਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਸਰਕਾਰ ਦਾ ਕਰਨ ਵਾਲਾ ਉਹ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਇਹ ਸ਼ਤਾਬਦੀਆਂ ਮਨਾਉਣ ਲਈ ਸਹਿਯੋਗ ਦੇਵੇ, ਧਾਰਮਿਕ ਸਥਾਨਾਂ 'ਤੇ ਆਉਣ ਵਾਲੀਆਂ ਸੜਕਾਂ ਦੀ ਮੁਰੰਮਤ ਤੋਂ ਇਲਾਵਾ ਸਾਰਾ ਬੁਨਿਆਦੀ ਢਾਂਚਾ ਠੀਕ ਕਰੇ ਤਾਂ ਜੋ ਸੰਗਤਾਂ ਨੂੰ ਗੁਰ ਅਸਥਾਨਾਂ 'ਤੇ ਪੁੱਜਣ ਸਮੇਂ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

- PTC NEWS

Top News view more...

Latest News view more...

PTC NETWORK
PTC NETWORK