Harcharan Singh Bhullar Bribe Case : DIG ਹਰਚਰਨ ਸਿੰਘ ਭੁੱਲਰ ਸਸਪੈਂਡ, ਸੀਬੀਆਈ ਨੇ ਰਿਸ਼ਵਤ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Harcharan Singh Bhullar Suspended : ਸੀਬੀਆਈ ਵੱਲੋਂ ਬੀਤੇ ਦਿਨੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ 'ਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਹਰਚਰਨ ਸਿੰਘ ਭੁੱਲਰ ਵੱਡਾ ਐਕਸ਼ਨ ਲੈਂਦੇ ਹੋਏ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਡੀਆਈਜੀ ਦੀ ਮੁਅੱਤਲੀ 16 ਅਕਤੂਬਰ ਤੋਂ ਮੰਨੀ ਜਾਵੇਗੀ।
ਸੀਬੀਆਈ ਨੇ ਭੁੱਲਰ ਨੂੰ ਰਿਸ਼ਵਤ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
ਦੱਸ ਦਈਏ ਕਿ ਸੀਬੀਆਈ ਨੇ ਬੀਤੇ ਦਿਨੀ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਇੱਕ ਦਲਾਲ ਸਮੇਤ 8 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਡੀਆਈਜੀ ਹਰਚਰਨ ਸਿੰਘ ਭੁੱਲਰ, ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ ਕਥਿਤ ਤੌਰ 'ਤੇ ਵਾਰ-ਵਾਰ ਸੇਵਾ ਪਾਣੀ ਦੇ ਨਾਮ 'ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਵੀਰਵਾਰ ਨੂੰ ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀਬੀਆਈ ਟੀਮ ਨੇ ਜਾਲ ਵਿਛਾ ਕੇ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਦੱਸ ਦੇਈਏ ਕਿ ਹਰਚਰਨ ਸਿੰਘ ਭੁੱਲਰ 2007 ਬੈਚ ਦੇ ਆਈਪੀਐਸ ਅਧਿਕਾਰੀ, ਉਨ੍ਹਾਂ ਦੇ ਪਿਤਾ ਮਹਿਲ ਸਿੰਘ ਭੁੱਲਰ ਪੰਜਾਬ ਦੇ ਡੀਜੀਪੀ ਰਹਿ ਚੁੱਕੇ ਹਨ। ਭੁੱਲਰ ਦੇ ਭਰਾ ਕੁਲਦੀਪ ਸਿੰਘ ਭੁੱਲਰ ਵੀ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਹਰਚਰਨ ਸਿੰਘ ਭੁੱਲਰ ਨੂੰ 27 ਨਵੰਬਰ 2024 ਨੂੰ ਰੋਪੜ ਰੇਂਜ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਸੀ।
ਦੱਸ ਦਈਏ ਕਿ ਹੁਣ ਤੱਕ ਦੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ DIG ਹਰਚਰਨ ਸਿੰਘ ਭੁੱਲਰ ਦੇ ਚੰਡੀਗੜ੍ਹ ਘਰੋਂ
ਸਮਰਾਲਾ ਵਿਖੇ ਫਾਰਮ ਹਾਊਸ ਤੋਂ ਸਮਾਨ
ਖਬਰ ਅਪਡੇਟ ਜਾਰੀ...
- PTC NEWS