Thu, Aug 21, 2025
Whatsapp

Punjab News : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ,9 IAS-PCS ਅਧਿਕਾਰੀਆਂ ਦੇ ਤਬਾਦਲੇ ,ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Punjab News : ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਕੰਮ ਕਰਦੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ 'ਚ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀ ਸ਼ਾਮਿਲ ਹਨ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 9 ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Reported by:  PTC News Desk  Edited by:  Shanker Badra -- July 17th 2025 05:57 PM
Punjab News : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ,9 IAS-PCS ਅਧਿਕਾਰੀਆਂ ਦੇ ਤਬਾਦਲੇ ,ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Punjab News : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ,9 IAS-PCS ਅਧਿਕਾਰੀਆਂ ਦੇ ਤਬਾਦਲੇ ,ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Punjab News : ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਕੰਮ ਕਰਦੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ 'ਚ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀ ਸ਼ਾਮਿਲ ਹਨ। ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਫੇਰਬਦਲ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 9 ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। 

ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਅਰਵਿੰਦ ਕੁਮਾਰ ਐਮਕੇ (IAS) ਨੂੰ ਹੁਣ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਅਤੇ ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਦੇ ਨਾਲ-ਨਾਲ ਡਾਇਰੈਕਟਰ, ਖਜ਼ਾਨਾ ਅਤੇ ਲੇਖਾ ਦਾ ਚਾਰਜ ਦਿੱਤਾ ਗਿਆ ਹੈ।

ਗਿਰੀਸ਼ ਦਿਆਲਨ (IAS) ਨੂੰ ਹੁਣ ਰਜਿਸਟਰਾਰ, ਸਹਿਕਾਰੀ ਸਭਾਵਾਂ ਬਣਾਇਆ ਗਿਆ ਹੈ। ਉਹ ਪਹਿਲਾਂ ਸਕੂਲ ਸਿੱਖਿਆ ਅਤੇ ਉੱਚ ਸਿੱਖਿਆ ਵਿਭਾਗ ਵਿੱਚ ਡਾਇਰੈਕਟਰ ਜਨਰਲ ਸਨ।

ਹਰਪ੍ਰੀਤ ਸਿੰਘ ਸੂਦਨ (IAS) ਨੂੰ ਹੁਣ ਵਿਸ਼ੇਸ਼ ਸਕੱਤਰ (ਮਾਲੀਆ) ਦੇ ਨਾਲ-ਨਾਲ ਖੇਡ ਅਤੇ ਯੁਵਾ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਅਤੇ ਉੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਪੀਸੀਐਸ ਅਧਿਕਾਰੀਆਂ ਦੇ ਵੱਡੇ ਤਬਾਦਲੇ

ਰਾਕੇਸ਼ ਕੁਮਾਰ ਪੋਪਲੀ (PCS) ਨੂੰ ਹੁਣ ਵਧੀਕ ਮੁੱਖ ਪ੍ਰਸ਼ਾਸਕ ,ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਦੇ ਨਾਲ-ਨਾਲ ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (GMADA), ਐਸਏਐਸ ਨਗਰ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।

ਅਮਿਤ ਸਰੀਨ (PCS) ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਦੇ ਨਾਲ-ਨਾਲ ਸਕੱਤਰ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨਿਯੁਕਤ ਕੀਤਾ ਗਿਆ ਹੈ।

ਅੰਕੁਰ ਮਹਿੰਦਰੂ (PCS) ਨੂੰ ਐਸਡੀਐਮ ਮੁਕੇਰੀਆਂ ਨਿਯੁਕਤ ਕੀਤਾ ਗਿਆ ਹੈ।

ਵਿਕਾਸ ਹੀਰਾ (PCS) ਨੂੰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।

ਹਰਜੋਤ ਕੌਰ (PCS)  ਜੋ ਫਿਰੋਜ਼ਪੁਰ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਸਨ, ਹੁਣ ਪਟਿਆਲਾ ਦੀ ਐਸਡੀਐਮ ਹੋਣਗੇ।

ਗੁਰਦੇਵ ਸਿੰਘ ਧਾਮ (PCS) , ਜੋ ਕਿ ਪਟਿਆਲਾ ਦੇ ਐਸਡੀਐਮ ਸਨ, ਹੁਣ ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਦੇ ਫੀਲਡ ਅਫਸਰ ਅਤੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਣਗੇ।

- PTC NEWS

Top News view more...

Latest News view more...

PTC NETWORK
PTC NETWORK