Punjab IAS Trasfers : ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ, ਵੇਖੋ ਸੂਚੀ
Punjab 4 IAS Trasfers List : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ 4 IAS ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰੀ ਹੁਕਮਾਂ ਮੁਤਾਬਕ ਇਨ੍ਹਾਂ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਲੋੜਾਂ ਦੇ ਆਧਾਰ ’ਤੇ ਨਵੇਂ ਅਹੁਦੇ ਅਤੇ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਅਧਿਕਾਰੀਆਂ ਨੂੰ ਨਵੀਂ ਤਾਇਨਾਤੀ ਵਾਲੇ ਸਥਾਨ ’ਤੇ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਹੁਕਮਾਂ ਅਨੁਸਾਰ ਵਰੁਣ ਰੂਜਮ, IAS (2004 ਬੈਚ), ਜੋ ਇਸ ਸਮੇਂ ਟਰਾਂਸਪੋਰਟ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਨੂੰ ਇਸੇ ਅਹੁਦੇ ਦੇ ਨਾਲ ਸਪੋਰਟਸ ਅਤੇ ਯੂਥ ਸਰਵਿਸਿਜ਼ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਸਾਕਸ਼ੀ ਸਾਹਨੀ, IAS (2014 ਬੈਚ) ਨੂੰ ਸਪੈਸ਼ਲ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਹੁਦੇ ’ਤੇ ਜਾਰੀ ਰੱਖਦਿਆਂ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਤੇ ਨੋਡਲ ਅਫਸਰ, ਐਂਟੀ-ਡਰੱਗ ਕੈਂਪੇਨ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਪੋਰਟਸ ਅਤੇ ਯੂਥ ਸਰਵਿਸਿਜ਼ ਵਿਭਾਗ ਨਾਲ ਸਬੰਧਤ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਸੰਦੀਪ ਰਿਸ਼ੀ, IAS (2015 ਬੈਚ) ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA), SAS ਨਗਰ ਦੇ ਚੀਫ ਐਡਮਿਨਿਸਟ੍ਰੇਟਰ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਨੂੰ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉਹ ਇਸ ਅਹੁਦੇ ’ਤੇ ਨਿਕਾਸ ਕੁਮਾਰ, IAS ਦੀ ਥਾਂ ਕੰਮ ਕਰਨਗੇ।
ਇਸਤੋਂ ਇਲਾਵਾ, ਨਿਕਾਸ ਕੁਮਾਰ, IAS (2020 ਬੈਚ), ਜੋ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਸਨ, ਨੂੰ ਵਧੀਕ ਸਕੱਤਰ, ਜਨਰਲ ਐਡਮਿਨਿਸਟ੍ਰੇਸ਼ਨ ਅਤੇ ਕੋਆਰਡੀਨੇਸ਼ਨ ਵਜੋਂ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਬੰਧਤ ਅਧਿਕਾਰੀ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਤੁਰੰਤ ਜੁਆਇਨ ਕਰਨ।
- PTC NEWS