Sun, May 10, 2026
Whatsapp

Raghav Chadha ਤੇ AAP ਵਿਚਾਲੇ ਹੋਰ ਵਧਿਆ ਟਕਰਾਅ ! ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਮਗਰੋਂ ਕੇਂਦਰ ਨੇ ਦਿੱਤੀ A ਕੈਟੇਗਰੀ ਦੀ ਸੁਰੱਖਿਆ

ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

Reported by:  PTC News Desk  Edited by:  Aarti -- April 15th 2026 01:05 PM -- Updated: April 15th 2026 04:51 PM
Raghav Chadha ਤੇ AAP ਵਿਚਾਲੇ ਹੋਰ ਵਧਿਆ ਟਕਰਾਅ ! ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਮਗਰੋਂ ਕੇਂਦਰ ਨੇ ਦਿੱਤੀ  A ਕੈਟੇਗਰੀ ਦੀ ਸੁਰੱਖਿਆ

Raghav Chadha ਤੇ AAP ਵਿਚਾਲੇ ਹੋਰ ਵਧਿਆ ਟਕਰਾਅ ! ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਮਗਰੋਂ ਕੇਂਦਰ ਨੇ ਦਿੱਤੀ A ਕੈਟੇਗਰੀ ਦੀ ਸੁਰੱਖਿਆ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪਾਰਟੀ ਲੀਡਰਸ਼ਿਪ ਵਿਚਾਲੇ ਚੱਲ ਰਿਹਾ ਟਕਰਾਅ ਹੁਣ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਰਾਘਵ ਚੱਢਾ ਨੂੰ ਦਿੱਤੀ ਗਈ Z ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਦੱਸ ਦਈਏ ਕਿ ਪਹਿਲਾਂ ਪਾਰਟੀ ਨੇ ਉਨ੍ਹਾਂ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਅਤੇ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਘਟਨਾਕ੍ਰਮ ਨੇ ਰਾਜਨੀਤਿਕ ਹਲਕਿਆਂ ਵਿੱਚ ਕਈ ਸਵਾਲ ਖੜ੍ਹੇ ਕੀਤੇ ਹਨ।


ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਸੁਰੱਖਿਆ- ਸੂਤਰ 

ਉੱਥੇ ਹੀ ਦੂਜੇ ਪਾਸੇ ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਿਕ ਰਾਘਵ ਚੱਢਾ ਨੂੰ ਸੁਰੱਖਿਆ ਪ੍ਰਦਾਨ ਕਰ ਦਿੱਤੀ ਗਈ ਹੈ। ਦਿੱਲੀ, ਪੰਜਾਬ ’ਚ ਏ ਕੈਟੇਗਰੀ ਦੀ ਸੁਰੱਖਿਆ ਦਿੱਤੀ ਗਈ ਹੈ। ਸੂਤਰਾਂ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਸੂਤਰਾਂ ਮੁਤਾਬਿਕ ਸੁਰੱਖਿਆ ਦੇ ਲਈ ਅਰਧ ਸੈਨਿਕ ਬਲ ਤੈਨਾਤ ਰਹਿਣਗੇ। 

ਰਾਘਵ ਚੱਢਾ ਨੂੰ ਇਹ ਸੁਰੱਖਿਆ ਪੰਜਾਬ ਦੇ ਸਹਿ-ਇੰਚਾਰਜ ਅਤੇ ਰਾਜ ਸਭਾ ਮੈਂਬਰ ਵਜੋਂ ਮਿਲੀ ਸੀ। ਸੁਰੱਖਿਆ ਵਾਪਸ ਲਏ ਜਾਣ ਨੂੰ ਪਾਰਟੀ ਅੰਦਰ ਵਧਦੀ ਫੁੱਟ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ, 2 ਅਪ੍ਰੈਲ ਨੂੰ, ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਜਗ੍ਹਾ ਪੰਜਾਬ ਤੋਂ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਨਿਯੁਕਤ ਕੀਤਾ ਗਿਆ ਸੀ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਇਹ ਵੀ ਸੂਚਿਤ ਕੀਤਾ ਕਿ ਚੱਢਾ ਨੂੰ ਹੁਣ ਪਾਰਟੀ ਕੋਟੇ ਤੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਵੇਗਾ। ਇਸ ਫੈਸਲੇ ਨਾਲ ਚੱਢਾ ਅਤੇ ਪਾਰਟੀ ਲੀਡਰਸ਼ਿਪ ਵਿਚਕਾਰ ਗਰਮਾ-ਗਰਮ ਬਹਿਸ ਹੋਈ। ਇਸ ਕਾਰਵਾਈ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ, ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਖਾਮੋਸ਼ ਕਰਵਾਇਆ ਗਿਆ ਹੈ ਪਰ ਉਹ ਹਾਰੇ ਨਹੀਂ ਹਨ। 

ਰਾਜ ਸਭਾ ਵਿੱਚ 'ਆਪ' ਦੇ ਡਿਪਟੀ ਲੀਡਰ ਵਜੋਂ ਹਟਾਏ ਜਾਣ ਤੋਂ ਬਾਅਦ, ਚੱਢਾ ਨੇ ਸੋਸ਼ਲ ਮੀਡੀਆ 'ਤੇ ਕਈ ਵੀਡੀਓ ਅਤੇ ਪੋਸਟਾਂ ਸਾਂਝੀਆਂ ਕੀਤੀਆਂ ਹਨ, ਜੋ ਸਪੱਸ਼ਟ ਤੌਰ 'ਤੇ ਦਰਸਾਉਂਦੀਆਂ ਹਨ ਕਿ ਉਹ ਰਾਜ ਸਭਾ ਵਿੱਚ ਪਾਰਟੀ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰਨਗੇ।

ਇਹ ਵੀ ਪੜ੍ਹੋ : Farmers Protest News : ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ

- PTC NEWS

Top News view more...

Latest News view more...

PTC NETWORK
PTC NETWORK