Punjab Governor: ਮੁੜ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ ਪੰਜਾਬ ਦੇ ਰਾਜਪਾਲ, ਜਾਣੋ ਪੂਰਾ ਸ਼ੈਡਿਉਲ
Punjab Governor Visiting Border Area: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਗਵਰਨਰ ਹਾਊਸ ਤੋਂ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪਾਲ ਦਾ ਦੌਰਾ 7-8 ਜੂਨ ਨੂੰ ਹੋਵੇਗਾ।
ਰਾਜਪਾਲ ਪੁਰੋਹਿਤ ਇਸ ਵਾਰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਰਾਜਪਾਲ ਦੇ ਦੌਰੇ ਦਾ ਕਾਰਨ ਸੁਰੱਖਿਆ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਕਾਰਨਾਂ ਨੂੰ ਵੀ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਸੀਐਸ ਵੀ ਰਾਜਪਾਲ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਹੋ ਸਕਦੇ ਹਨ। ਇਸ ਦੇ ਨਾਲ ਹੀ ਹੋਰ ਅਧਿਕਾਰੀ ਅਤੇ ਡੀਜੀਪੀ ਵੀ ਇਕੱਠੇ ਰਹਿ ਸਕਦੇ ਹਨ।
AAP ‘ਤੇ ਖੜੇ ਕੀਤੇ ਸੀ ਸਵਾਲ
ਕਾਬਿਲੇਗੌਰ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਕਰੀਬ ਤਿੰਨ ਮਹੀਨੇ ਪਹਿਲਾਂ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ। ਉਸ ਦੌਰਾਨ ਉਨ੍ਹਾਂ 'ਆਪ' ਦੀ ਮਾਨ ਸਰਕਾਰ 'ਤੇ ਕਈ ਸਵਾਲ ਚੁੱਕੇ ਸਨ। ਰਾਜਪਾਲ ਨੇ ਕਿਹਾ ਸੀ ਕਿ ਹੁਣ ਨਸ਼ਾ ਸਕੂਲਾਂ ਤੱਕ ਵੀ ਪਹੁੰਚ ਗਿਆ ਹੈ। ਹਾਲਾਤ ਇਹ ਹਨ ਕਿ ਪਿੰਡਾਂ ਦੇ ਜਨਰਲ ਸਟੋਰਾਂ 'ਤੇ ਮਿਲਦੇ ਸਮਾਨ ਵਾਂਗ ਨਸ਼ੇ ਵੀ ਉਪਲੱਬਧ ਹਨ। ਉਨ੍ਹਾਂ ਕਿਹਾ ਸੀ ਕਿ ਮਾਪੇ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ 'ਚ ਫਸਦੇ ਦੇਖ ਕੇ ਪਰੇਸ਼ਾਨ ਹਨ ਅਤੇ ਉਹ ਚਾਹੁੰਦੇ ਹੋਏ ਵੀ ਕੁਝ ਨਹੀਂ ਕਰ ਪਾ ਰਹੇ ਹਨ। ਕਿਉਂਕਿ ਬੱਚੇ ਡਰੱਗ ਮਾਫੀਆ ਦੇ ਚੁੰਗਲ ਵਿੱਚ ਫਸ ਕੇ ਚੋਰੀਆਂ ਵੀ ਕਰਨ ਲੱਗ ਪਏ ਹਨ।
ਇਹ ਵੀ ਪੜ੍ਹੋ: ਸੇਲ ਵਧਾਉਣ ਲਈ ਗੁਟਕਾ ਕੰਪਨੀ ਨੇ ਪਾਊਚ 'ਤੇ ਲਗਾਈ ਮੂਸੇਵਾਲਾ ਦੀ ਫੋਟੋ, ਪ੍ਰਸ਼ੰਸਕਾਂ ਨੇ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ
- PTC NEWS