Thu, May 21, 2026
Whatsapp

Punjab ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਮੈਨੇਜਰ ਦੇ ਦਫ਼ਤਰ ਵਿਖੇ ਰਾਜਪਾਲ ਨੂੰ ਸਿਰੋਪਾਓ ਤੇ ਸਨਮਾਨ ਦਿੱਤਾ ਗਿਆ।

Reported by:  PTC News Desk  Edited by:  Aarti -- May 21st 2026 04:22 PM
Punjab ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ

Punjab ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ ਗੰਭੀਰ ਵਿਚਾਰ ਚਰਚਾ ਕੀਤੀ।

ਮੁਲਾਕਾਤ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਅੱਜ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਮੈਨੇਜਰ ਦੇ ਦਫ਼ਤਰ ਵਿਖੇ ਰਾਜਪਾਲ ਨੂੰ ਸਿਰੋਪਾਓ ਤੇ ਸਨਮਾਨ ਦਿੱਤਾ ਗਿਆ।


ਜਾਣਕਾਰੀ ਅਨੁਸਾਰ ਇਸ ਦੌਰਾਨ ਜਥੇਦਾਰ ਗੜਗੱਜ, ਰਾਜਪਾਲ ਕਟਾਰੀਆ ਅਤੇ ਐਡਵੋਕੇਟ ਧਾਮੀ ਵਿਚਕਾਰ ਤਕਰੀਬਨ 20 ਮਿੰਟ ਸਤਿਕਾਰ ਸੋਧ ਐਕਟ ਸਬੰਧੀ ਗੰਭੀਰ ਵਿਚਾਰ ਹੋਈ। ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਪੰਜਾਬ ਨੂੰ ਕਾਨੂੰਨੀ ਸੋਧ ਵਿੱਚ ਸਰਕਾਰ ਵੱਲੋਂ ਪਾਈਆਂ ਗਈਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਜਥੇਦਾਰ ਗੜਗੱਜ ਵੱਲੋਂ ਰਾਜਪਾਲ ਕਟਾਰੀਆ ਨੂੰ ਇੱਕ ਵਿਸ਼ੇਸ਼ ਪੱਤਰ ਵੀ ਦਿੱਤਾ ਗਿਆ ਜਿਸ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿੱਚ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਕੀਤਾ ਹੈ। 

ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਆਇਆ ਹੈ ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਬਿਆਨ ਸਾਹਮਣੇ ਆ ਰਹੇ ਹਨ। ਉਹ ਸੋਚ ਰਹੇ ਹਨ ਕਿ ਇਸ ਵਿਸ਼ੇ ਉੱਤੇ ਉਨ੍ਹਾਂ (ਮੁੱਖ ਮੰਤਰੀ ਪੰਜਾਬ) ਨੂੰ ਬੁਲਾ ਕੇ ਗੱਲਬਾਤ ਕਰਨਗੇ ਤਾਂ ਜੋ ਇਸ ਮਾਮਲੇ ਦਾ ਹੱਲ ਨਿਕਲੇ।

ਇਹ ਵੀ ਪੜ੍ਹੋ  :  Amritsar Counter Intelligence ਨੂੰ ਮਿਲੀ ਵੱਡੀ ਸਫਲਤਾ; ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

- PTC NEWS

Electrical Saftey authority

Top News view more...

Latest News view more...

PTC NETWORK
PTC NETWORK