Mon, Aug 31, 2026
Whatsapp

ਪੰਜਾਬ ਸਰਕਾਰ ਵੱਲੋਂ 'ਸਾਂਝਾ ਮੁਲਾਜ਼ਮ ਮੰਚ' ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ, ਤੁਰੰਤ ਜੁਆਇਨ ਕਰਨ ਦੇ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਮੋਰਚਾ ਖੋਲ੍ਹੀ ਬੈਠੇ ਮੁਲਾਜ਼ਮਾਂ ਦੇ ਅੰਦੋਲਨ ਵਿਚਾਲੇ ਸੂਬਾ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਐਕਸ਼ਨ ਲਿਆ ਹੈ।

Reported by:  PTC News Desk  Edited by:  Amritpal Singh -- August 31st 2026 05:38 PM -- Updated: August 31st 2026 06:05 PM
ਪੰਜਾਬ ਸਰਕਾਰ ਵੱਲੋਂ 'ਸਾਂਝਾ ਮੁਲਾਜ਼ਮ ਮੰਚ' ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ, ਤੁਰੰਤ ਜੁਆਇਨ ਕਰਨ ਦੇ ਹੁਕਮ

ਪੰਜਾਬ ਸਰਕਾਰ ਵੱਲੋਂ 'ਸਾਂਝਾ ਮੁਲਾਜ਼ਮ ਮੰਚ' ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ, ਤੁਰੰਤ ਜੁਆਇਨ ਕਰਨ ਦੇ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਮੋਰਚਾ ਖੋਲ੍ਹੀ ਬੈਠੇ ਮੁਲਾਜ਼ਮਾਂ ਦੇ ਅੰਦੋਲਨ ਵਿਚਾਲੇ ਸੂਬਾ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਐਕਸ਼ਨ ਲਿਆ ਹੈ। ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰ ਰਹੇ 'ਸਾਂਝਾ ਮੁਲਾਜ਼ਮ ਮੰਚ ਪੰਜਾਬ' ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦਾ ਸਰਕਾਰ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ।


ਆਮ ਰਾਜ ਪ੍ਰਬੰਧ ਵਿਭਾਗ (Department of General Administration) ਵੱਲੋਂ 31 ਅਗਸਤ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਿਕ, ਸੁਖਚੈਨ ਸਿੰਘ ਖਹਿਰਾ ਨੂੰ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਤੋਂ ਬਾਹਰ ਭੇਜ ਕੇ ਸੈਕਟਰ 33 ਸਥਿਤ ਪਲੈਨਿੰਗ ਬ੍ਰਾਂਚ (Planning Branch) ਵਿਖੇ ਤਾਇਨਾਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਨਵੀਂ ਜਗ੍ਹਾ ਤੁਰੰਤ ਡਿਊਟੀ ਜੁਆਇਨ ਕਰਨ ਦੀ ਹਦਾਇਤ

ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਖਹਿਰਾ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ 'ਤੇ ਡਿਊਟੀ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਰਡਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਨਵੀਂ ਜ਼ਿੰਮੇਵਾਰੀ ਨਾ ਸੰਭਾਲਣ ਦੀ ਸੂਰਤ ਵਿੱਚ ਉਨ੍ਹਾਂ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਤਨਖਾਹ ਰੋਕਣਾ ਵੀ ਸ਼ਾਮਲ ਹੈ।

ਦੱਸਣਯੋਗ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਤਾਜ਼ਾ ਸੂਚੀ ਵਿੱਚ ਸੁਖਚੈਨ ਸਿੰਘ ਖਹਿਰਾ ਸਮੇਤ ਕੁੱਲ ਤਿੰਨ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮੁਲਾਜ਼ਮ ਆਗੂ ਦੇ ਹੋਏ ਇਸ ਤਬਾਦਲੇ ਨੂੰ ਚੱਲ ਰਹੇ ਅੰਦੋਲਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK